ਸ਼ੇਰਪੁਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲ ਹੀ ਦੌਰਾਨ ਕੀਤੀ ਚੋਣ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣੇ ਜਾਣ ’ਤੇ ਅਕਾਲੀ ਆਗੂਆਂ ਨੇ ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਹੀ ਕੱਦਾਵਰ ਤੇ ਅਥਾਹ ਊਰਜਾਵਾਨ ਨੇਤਾ ਹਨ ਜੋ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਮਰੱਥਾਵਾਨ ਹਨ। ਇਸ ਮੌਕੇ ਉਚੇਚੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜਸਵਿੰਦਰ ਸਿੰਘ ਦੀਦਾਰਗੜ੍ਹ, ਜਗਦੇਵ ਸਿੰਘ ਬਧੇਸ਼ਾ, ਬਲਵਿੰਦਰ ਸਿੰਘ ਬਾਦਸ਼ਾਹਪੁਰ, ਸੁਖਚੈਨ ਸਿੰਘ ਘਨੌਰੀ ਖੁਰਦ, ਭੂਸ਼ਨ ਕੁਮਾਰ ਭਗਵਾਨਪੁਰਾ, ਨਾਜ਼ਮ ਸਿੰਘ ਹੇੜੀਕੇ ਅਤੇ ਭਜਨ ਸਿੰਘ ਸ਼ੇਰਪੁਰ ਹਾਜ਼ਰ ਸਨ। -ਪੱਤਰ ਪ੍ਰੇਰਕ