For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੇ ਅੱਠ ਆਗੂਆਂ ਨੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ

05:50 AM Apr 10, 2025 IST
ਅਕਾਲੀ ਦਲ ਦੇ ਅੱਠ ਆਗੂਆਂ ਨੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ
Advertisement
ਨਿੱਜੀ ਪੱਤਰ ਪ੍ਰੇਰਕ
Advertisement

ਕਾਦੀਆਂ, 9 ਅਪਰੈਲ

Advertisement
Advertisement

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਬੁਲਾਰੇ ਅਤੇ ਜਰਨਲ ਸਕੱਤਰ ਦੇ ਅਹੁਦਿਆਂ ਤੋਂ ਦਿੱਤੇ ਅਸਤੀਫੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਜਗੂਰਪ ਸਿੰਘ ਚੀਮਾ, ਰਾਜਸੀ ਮਾਮਲਿਆ ਦੇ ਮੈਂਬਰ ਬਲਬੀਰ ਸਿੰਘ ਕੁਠਾਲਾ, ਦੋ ਸਲਾਹਕਾਰਾਂ ਡਾਕਟਰ ਕਾਰਜ ਸਿੰਘ ਧਰਮਸਿੰਘ ਵਾਲਾ ਅਤੇ ਗੁਰਮੁੱਖ ਸਿੰਘ ਸੰਧੂ, ਵਰਕਿੰਗ ਕਮੇਟੀ ਮੈਂਬਰ ਗਗਨਦੀਪ ਸਿੰਘ ਰਿਆੜ ਅਤੇ ਜਾਇੰਟ ਸਕੱਤਰ ਸੁਖਵਿੰਦਰ ਸਿੰਘ ਦੀਨਾਨਗਰ ਅਤੇ ਰਾਜਸੀ ਮਾਮਲਿਆ ਬਾਰੇ ਕਮੇਟੀ ਦੇ ਮੈਂਬਰਾਂ ਗੁਰਸ਼ਰਨ ਸਿੰਘ ਸੰਧੂ ਅਤੇ ਅਰਵਿੰਦਰ ਸਿੰਘ ਮਿੰਟੂ ਪਟਿਆਲਾ ਨੇ ਵੀ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਸਬੰਧੀ ਵਰਕਿੰਗ ਕਮੇਟੀ ਮੈਂਬਰ ਗਗਨਦੀਪ ਸਿੰਘ ਰਿਆੜ ਨੇ ਦੱਸਿਆ ਕਿ ਉਨ੍ਹਾਂ ਆਪਣੇ ਅਸਤੀਫੇ ਪਾਰਟੀ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜ ਦਿੱਤੇ ਹਨ। ਉਨ੍ਹਾਂ ਅਸਤੀਫੇ ਦੇਣ ਦਾ ਮੁੱਖ ਕਾਰਨ ਦੱਸਦਿਆਂ ਕਿਹਾ ਪਾਰਟੀ ਨੇ ਕਦੇ ਵੀ ਉਨ੍ਹਾਂ ਦੀ ਸਲਾਹ ਨਹੀਂ ਲਈ, ਪਾਰਟੀ ਸਾਡੀਆਂ ਸਲਾਹਾਂ ਲੈਣ ਦੀ ਬਜਾਏ ਦਿੱਲੀ ਬੈਠੇ ਸਿੱਖ ਕਾਂਗਰਸੀਆਂ ਤੋਂ ਲੈਂਦੀ ਹੈ। ਆਗੂਆਂ ਨੇ ਕਿਹਾ ਕਿ ਭਵਿੱਖ ਵਿੱਚ ਕਰਨੈਲ ਸਿੰਘ ਪੀਰਮੁਹੰਮਦ ਜੋ ਵੀ ਫੈਸਲਾ ਪੰਥ, ਪੰਜਾਬ ਅਤੇ ਪਾਰਟੀ ਦੇ ਭਵਿੱਖ ਵਿੱਚ ਲੈਣਗੇ ਉਹ ਪਹਿਲਾਂ ਦੀ ਤਰ੍ਹਾਂ ਤਨ ਮਨ ਧਨ ਨਾਲ ਉਨ੍ਹਾਂ ਦਾ ਪੂਰਨ ਸਹਿਯੋਗ ਕਰਨਗੇ।

Advertisement
Author Image

Charanjeet Channi

View all posts

Advertisement