ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦੇ ਸਨਮਾਨ ’ਚ ਸਮਾਗਮ
06:55 AM Jul 06, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, '5 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਅਤੇ ਵਰਕਿੰਗ ਕਮੇਟੀ ਦੇ ਐਲਾਨੇ ਨਵੇਂ ਅਹੁਦੇਦਾਰਾਂ ਦੇ ਸਨਮਾਨ ਵਿੱਚ ਇੱਕ ਸਮਾਗਮ ਕੀਤਾ ਗਿਆ ਜਿਸ ਵਿੱਚ ਪਾਰਟੀ ਵਰਕਰਾਂ ਵੱਲੋਂ ਬਾਬਾ ਅਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਗੂਆਂ ਨੇ ਕਿਹਾ ਕਿ ਨਵ-ਨਿਯੁਕਤ ਮੈਂਬਰਾਂ ਦੀ ਅਗਵਾਈ ਹੇਠ ਅਕਾਲੀ ਦਲ ਹੋਂਦ ਮਜ਼ਬੂਤ ਹੋਵੇਗਾ। ਸਨਮਾਨ ਸਮਾਗਮ ਦੌਰਾਨ ਕੋਰ ਕਮੇਟੀ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀਆਂ ਇਤਿਹਾਸਕ ਉਪਲਬਧੀਆਂ ਉਨ੍ਹਾਂ ਲਈ ਮਾਰਗਦਰਸ਼ਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮੁੜ ਸੂਬੇ ਵਿੱਚ ਮਜ਼ਬੂਤ ਬਣਾਉਣ ਲਈ ਉਹ ਪੂਰੀ ਲਗਨ ਨਾਲ ਕੰਮ ਕਰਨਗੇ।
Advertisement
Advertisement
Advertisement
Advertisement