For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਵੱਲੋਂ ਅਤਿਵਾਦੀ ਹਮਲੇ ਦੇ ਪੀੜਤਾਂ ਲਈ ਅਰਦਾਸ

05:58 AM Apr 27, 2025 IST
ਅਕਾਲੀ ਦਲ ਵੱਲੋਂ ਅਤਿਵਾਦੀ ਹਮਲੇ ਦੇ ਪੀੜਤਾਂ ਲਈ ਅਰਦਾਸ
ਅਰਦਾਸ ਕਰਦੇ ਹੋਏ ਅਕਾਲੀ ਦਲ ਦੇ ਆਗੂ ਪਰਵਿੰਦਰ ਸਿੰਘ ਤੇ ਹੋਰ।
Advertisement
ਦਰਸ਼ਨ ਸਿੰਘ ਸੋਢੀ
Advertisement

ਐੱਸਏਐੱਸ ਨਗਰ (ਮੁਹਾਲੀ), 26 ਅਪਰੈਲ

Advertisement
Advertisement

ਪਹਿਲਗਾਮ ਅਤਿਵਾਦੀ ਹਮਲੇ ਵਿੱਚ ਜਾਨ ਗਵਾਉਣ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਸਟੇਜ ਦੀ ਜ਼ਿੰਮੇਵਾਰੀ ਪਾਰਟੀ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਨਿਭਾਈ। ਜਥੇਦਾਰ ਪਰਵਿੰਦਰ ਸਿੰਘ ਬੈਦਵਾਨ ਨੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਭਾਜਪਾ ਆਗੂ ਅਤੇ ਮੀਡੀਆ ਦਾ ਇੱਕ ਵੱਡਾ ਹਿੱਸਾ ਪੀੜਤਾਂ ਨੂੰ ਲੋੜੀਂਦੀ ਰਾਹਤ ਦੇਣ ਦੀ ਬਜਾਏ ਵੋਟਾਂ ਦੀ ਰਾਜਨੀਤੀ ਕਰਨ ਲਈ ਇਸ ਨੂੰ ਫਿਰਕੂ ਰੰਗਤ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਵੇਗਾ।

ਇਸ ਮੌਕੇ ਜ਼ਿਲ੍ਹਾ ਆਬਜ਼ਰਵਰ ਕੁਲਦੀਪ ਕੌਰ ਕੰਗ, ਕਮਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਐਸਜੀਪੀਸੀ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ, ਹੈੱਡ ਗ੍ਰੰਥੀ ਗਿਆਨੀ ਚਰਨ ਸਿੰਘ, ਸ਼ਮਸ਼ੇਰ ਪੁਰਖਾਲਵੀ, ਪ੍ਰਦੀਪ ਸਿੰਘ ਭਾਰਜ, ਪਰਮਜੀਤ ਸਿੰਘ ਗਿੱਲ, ਕਰਮ ਸਿੰਘ ਬੱਬਰਾ, ਸਰਬਜੀਤ ਸਿੰਘ ਪਾਰਸ, ਤਰਸੇਮ ਸਿੰਘ ਗੰਧੋਂ, ਕੈਪਟਨ ਰਮਨਦੀਪ ਬਾਵਾ, ਜਤਿੰਦਰਪਾਲ ਸਿੰਘ ਜੇਪੀ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸਰਪੰਚ ਮਲਕੀਤ ਸਿੰਘ ਦਾਊਂ, ਅਮਨ ਪੂਨੀਆਂ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਅਵਤਾਰ ਸਿੰਘ ਦਾਊਂ ਤੇ ਬਲਵੀਰ ਸਿੰਘ ਪੱਤੋਂ, ਬਲਜੀਤ ਸਿੰਘ ਦੈੜੀ, ਸਾਬਕਾ ਸਰਪੰਚ ਨਿਰਮਲ ਸਿੰਘ ਮਾਣਕਮਾਜਰਾ, ਜਸਵੀਰ ਸਿੰਘ ਕੁਰੜਾ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਤੰਗੌਰੀ, ਗੁਰਵਿੰਦਰ ਸਿੰਘ ਗਿੰਦਾ, ਬਲਜੀਤ ਸਿੰਘ ਦੈੜੀ, ਨੰਬਰਦਾਰ ਹਰਿੰਦਰ ਸਿੰਘ ਸੁੱਖਗੜ੍ਹ, ਹੈਪੀ ਸਨੇਟਾ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਕੁਲਦੀਪ ਸਿੰਘ ਬੈਂਰੋਪੁਰ, ਪੰਚ ਜਰਨੈਲ ਸਿੰਘ ਅਤੇ ਕੇਸਰ ਸਿੰਘ ਬਲੌਂਗੀ, ਸੁਰਿੰਦਰ ਸਿੰਘ ਗਰੇਵਾਲ, ਹਰਪਾਲ ਸਿੰਘ ਸਰਪੰਚ ਬਠਲਾਣਾ, ਸੋਹਣ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਕਲਾਂ, ਨਵਜੋਤ ਸਿੰਘ ਜੋਤੀ ਚੱਪੜਚਿੜੀ ਖ਼ੁਰਦ, ਐਡਵੋਕੇਟ ਗਗਨਦੀਪ ਸਿੰਘ ਸੋਹਾਣਾ, ਨਵਾਬ ਸਿਆਊ, ਅਜੀਤ ਸਿੰਘ ਮੌਲੀ, ਟਿੱਕਾ ਸਰਪੰਚ ਨਗਾਰੀਂ, ਜੀਤ ਸਿੰਘ ਮੈਨੇਜਰ, ਗਿੰਦਾ ਕੈਲੋਂ, ਕੁਲਵੀਰ ਸਿੰਘ ਸੈਦਪੁਰ, ਅਮਰਦੀਪ ਸਿੰਘ ਤੇ ਜਗਤਾਰ ਸਿੰਘ ਚਾਚੋਮਾਜਰਾ, ਗੁਰਦੁਆਰਾ, ਵੈੱਲਫੇਅਰ ਐਸੋਸੀਏਸ਼ਨਾਂ ਅਤੇ ਮੰਦਰ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Advertisement
Author Image

Charanjeet Channi

View all posts

Advertisement