For the best experience, open
https://m.punjabitribuneonline.com
on your mobile browser.
Advertisement

ਅਜੈ ਤਨਵੀਰ ਦਾ ਗ਼ਜ਼ਲ ਸੰਗ੍ਰਹਿ ‘ਫ਼ਤਵਿਆਂ ਦੇ ਦੌਰ ਵਿੱਚ’ ਰਿਲੀਜ਼

04:36 AM May 06, 2025 IST
ਅਜੈ ਤਨਵੀਰ ਦਾ ਗ਼ਜ਼ਲ ਸੰਗ੍ਰਹਿ ‘ਫ਼ਤਵਿਆਂ ਦੇ ਦੌਰ ਵਿੱਚ’ ਰਿਲੀਜ਼
ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਕਰਵਾਏ ਸਮਾਗਮ ’ਚ ਸ਼ਾਮਲ ਲੋਕ।
Advertisement

ਹਰਜੀਤ ਲਸਾੜਾ
ਬ੍ਰਿਸਬੇਨ, 5 ਮਈ
ਆਸਟਰੇਲੀਅਨ ਪੰਜਾਬੀ ਲੇਖਕ ਸਭਾ ਅਤੇ ਗੁਰੂ ਰਵਿਦਾਸ ਸਭਾ ਬ੍ਰਿਸਬੇਨ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਲੇਖਕ ਅਤੇ ਚਿੰਤਕ ਡਾ. ਲਕਸ਼ਮੀ ਨਾਰਾਇਣ ਭੀਖੀ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕਰਦਿਆਂ ਉਭਰਦੇ ਕਵੀ ਅਜੈ ਤਨਵੀਰ ਦਾ ਗ਼ਜ਼ਲ ਸੰਗ੍ਰਹਿ ‘ਫ਼ਤਵਿਆਂ ਦੇ ਦੌਰ ਵਿੱਚ’ ਰਿਲੀਜ਼ ਕੀਤਾ।
ਸਮਾਗਮ ਦੇ ਸ਼ੁਰੂ ਵਿੱਚ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਹਰਦੀਪ ਵਾਗਲਾ ਨੇ ਡਾ. ਅੰਬੇਡਕਰ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਆਸਟਰੇਲੀਅਨ ਪੰਜਾਬੀ ਲੇਖਕ ਸਭਾ ਬ੍ਰਿਸਬੇਨ ਦੀ ਪ੍ਰਧਾਨ ਰੀਤੂ ਅਹੀਰ ਨੇ ਔਰਤਾਂ ਦੇ ਹੱਕਾਂ ਅਤੇ ਸਿੱਖਿਆ ਵਿੱਚ ਬਰਾਬਰੀ ਬਾਰੇ ਡਾ. ਅੰਬੇਡਕਰ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਬਲਵਿੰਦਰ ਮੋਰੋਂ ਨੇ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦੀ ਅਪੀਲ ਕੀਤੀ। ਇਸੇ ਤਰ੍ਹਾਂ ਮੁੱਖ ਮਹਿਮਾਨ ਡਾ. ਲਕਸ਼ਮੀ ਨਾਰਾਇਣ ਭੀਖੀ ਨੇ ਡਾ. ਅੰਬੇਡਕਰ ਦੇ ਵਿਚਾਰਾਂ ਨੂੰ ਆਧੁਨਿਕ ਸਮਾਜ ਵਿੱਚ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮਗਰੋਂ ਜਸਵੰਤ ਵਾਗਲਾ, ਗਿੱਲ ਬੱਲਪੁਰੀਆ, ਗੁਰਦੇਵ ਸਿੰਘ ਸਿੱਧੂ, ਸੁਖਰਾਜ ਬੰਗਾ, ਜਸਕਰਨ ਸ਼ੀਂਹ ਅਤੇ ਪ੍ਰਿਯੰਕਾ ਨੇ ਆਪੋ-ਆਪਣੀਆਂ ਕਵਿਤਾਵਾਂ ਸੁਣਾਈਆਂ। ਇਸ ਦੌਰਾਨ ਜਸਜੋਤ ਸਿੰਘ, ਪੱਤਰਕਾਰ ਮਹਿੰਦਰ ਪਾਲ ਸਿੰਘ ਕਾਹਲੋਂ, ਨਰਵਿੰਦਰ ਬਾਸੀ, ਹਰੀਸ਼ ਕੁਮਾਰ, ਸਤਵਿੰਦਰ ਟੀਨੂ, ਰਣਜੀਤ ਸਿੰਘ, ਗੁਰਦੀਪ ਜਗੇੜਾ, ਨਰਿੰਦਰ ਸਿੰਘ, ਹਰਨੇਕ ਸਿੰਘ, ਅਤੇ ਹੋਰਾਂ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement
Advertisement
Advertisement
Author Image

Advertisement