For the best experience, open
https://m.punjabitribuneonline.com
on your mobile browser.
Advertisement

ਅਣਪਛਾਤੇ ਹਮਲਾਵਰਾਂ ਵੱਲੋਂ ਐਡਵੋਕੇਟ ’ਤੇ ਹਮਲਾ

10:07 AM May 29, 2024 IST
ਅਣਪਛਾਤੇ ਹਮਲਾਵਰਾਂ ਵੱਲੋਂ ਐਡਵੋਕੇਟ ’ਤੇ ਹਮਲਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਮਈ
ਇੱਥੇ ਐਡਵੋਕੇਟ ਵਨੀਤ ਮਹਾਜਨ ਨੇ ਪੁਲੀਸ ਕੋਲ ਸ਼ਿਕਾਇਤ ਦਿੱਤੀ ਹੈ ਕਿ ਅੱਜ ਬਟਾਲਾ ਰੋਡ ਤੋਂ ਕਸ਼ਮੀਰ ਐਵੀਨਿਊ ਵੱਲ ਜਾਂਦੀ ਸੜਕ ’ਤੇ ਉਸ ਉਪਰ ਅਣਪਛਾਤੇ ਹਮਲਾਵਰਾਂ ਨੇ ਗੋਲੀ ਚਲਾ ਕੇ ਹਮਲਾ ਕੀਤਾ ਹੈ। ਉਸ ਨੇ ਪੁਲੀਸ ਨੂੰ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੀ ਪਤਨੀ ਨਾਲ ਬਟਾਲਾ ਰੋਡ ’ਤੇ ਸਥਿਤ ਆਪਣੇ ਹੋਟਲ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਦੋ ਸਕੂਟਰ ਸਵਾਰ ਵਿਅਕਤੀਆਂ ਨੇ ਉਸ ਦੀ ਗੱਡੀ ਨੂੰ ਰੋਕ ਲਿਆ ਅਤੇ ਉਸ ਦੀ ਕਾਰ ’ਤੇ ਗੋਲੀਆਂ ਚਲਾਈਆਂ। ਘਟਨਾ ’ਚ ਉਹ ਅਤੇ ਉਸ ਦੀ ਪਤਨੀ ਵਾਲ-ਵਾਲ ਬਚ ਗਏ। ਪੁਲੀਸ ਨੇ ਕਾਰ ਵਿੱਚੋਂ ਚਾਰ ਗੋਲੀਆਂ ਦੇ ਖੋਲ੍ਹ ਬਰਾਮਦ ਕੀਤੇ ਹਨ ਜੋ ਅਗਲੇ ਸ਼ੀਸ਼ੇ ਵਿੱਚੋਂ ਲੰਘੀਆਂ ਸਨ। ਇਸ ਸਬੰਧੀ ਸਹਾਇਕ ਪੁਲੀਸ ਕਮਿਸ਼ਨਰ ਵਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਸ਼ੱਕੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਘੋਖ ਕੀਤੀ ਜਾ ਰਹੀ ਹੈ। ਅੈਡਵੋਕੇਟ ਵਨੀਤ ਮਹਾਜਨ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਪਤਨੀ ਨਾਲ ਗੋਪਾਲ ਮੰਦਰ ਮੱਥਾ ਟੇਕਣ ਗਿਆ ਸੀ ਅਤੇ ਉੱਥੋਂ ਆਪਣੇ ਹੋਟਲ ’ਚ ਚਲਾ ਗਿਆ। ਜਦੋਂ ਉਹ ਹੋਟਲ ਤੋਂ ਵਾਪਸ ਘਰ ਪਰਤ ਰਹੇ ਸਨ ਤਾਂ ਅਚਾਨਕ ਦੋ ਸਕੂਟਰ ਸਵਾਰ ਵਿਅਕਤੀ ਉਨ੍ਹਾਂ ਦੀ ਗੱਡੀ ਅੱਗੇ ਆ ਕੇ ਰੁਕ ਗਏ ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ ਤੇ ਉਨ੍ਹਾਂ ਵੱਲ ਗੋਲੀ ਚਲਾ ਦਿੱਤੀ। ਪੁਲੀਸ ਦਾ ਕਹਿਣਾ ਹੈ ਕਿ ਘਟਨਾ ਕਿਸੇ ਦੁਸ਼ਮਣੀ ਦਾ ਨਤੀਜਾ ਜਾਪਦੀ ਹੈ। ਡੀਸੀਪੀ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 307, 341, 427 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×