ਅਦਾਲਤੀ ਹੁਕਮਾਂ ’ਤੇ ਵਕੀਲ ਨੂੰ ਗ੍ਰਿਫ਼ਤਾਰ ਕੀਤਾ
05:05 AM Mar 03, 2025 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 2 ਮਾਰਚ
ਥਾਣਾ ਸਦਰ ਤਰਨ ਤਾਰਨ ਦੀ ਪੁਲੀਸ ਨੇ ਵਧੀਕ ਚੀਫ਼ ਜੁਡੀਸ਼ੀਅਲ ਮਜਿਸਟਰੇਟ (ਏਸੀਜੇਐੱਮ) ਅਮਨਦੀਪ ਸਿੰਘ ਦੀ ਅਦਾਲਤ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਆਧਾਰ ’ਤੇ ਜ਼ਿਲ੍ਹਾ ਕਚਹਿਰੀਆਂ ਵਿੱਚ ਕੰਮ ਕਰਦੇ ਇਕ ਵਕੀਲ ਬੂਟਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਕਸ਼ਮੀਰ ਸਿੰਘ ਨੇ ਏਸੀਜੇਐੱਮ ਅਮਨਦੀਪ ਸਿੰਘ ਦੀ ਅਦਾਲਤ ਵੱਲੋਂ ਜਾਰੀ ਕੀਤੇ ਪੱਤਰ ਦੇ ਆਧਾਰ ’ਤੇ ਵਕੀਲ ਬੂਟਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੱਤਰ ਵਿੱਚ ਲਿਖਿਆ ਗਿਆ ਕਿ ਵਕੀਲ ਬੂਟਾ ਸਿੰਘ ਨੇ 27 ਫਰਵਰੀ ਦੀ ਰਾਤ ਵੇਲੇ ਨਸ਼ੇ ਦੀ ਹਾਲਤ ਵਿੱਚ ਨਿਆਂ ਅਧਿਕਾਰੀਆਂ ਦੀ ਰਿਹਾਇਸ਼ੀ ਕਲੋਨੀ ਆ ਕੇ ਨਿਆਂ ਅਧਿਕਾਰੀ ਖ਼ਿਲਾਫ਼ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਅਤੇ ਉਸ ਨੇ ਸਕਿਓਰਿਟੀ ਗਾਰਡ ਨੂੰ ਧਮਕੀਆਂ ਦਿੱਤੀਆਂ।
Advertisement
Advertisement
Advertisement
Advertisement