ਅਦਾਲਤ ਵਿੱਚ ਪੇਸ਼ ਨਾ ਹੋਇਆ ਸਿੱਧੂ ਮੂਸੇਵਾਲਾ ਦਾ ਪਰਿਵਾਰ
05:03 AM Jul 05, 2025 IST
Advertisement
ਪੱਤਰ ਪ੍ਰੇਰਕ
ਮਾਨਸਾ, 4 ਜੁਲਾਈ
ਇੱਥੋਂ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਗਵਾਹੀ ਲਈ ਪੇਸ਼ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ 25 ਜੁਲਾਈ ’ਤੇ ਪਾ ਦਿੱਤੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਮਨਿੰਦਰਜੀਤ ਸਿੰਘ ਦੀ ਅਦਾਲਤ ਵਿੱਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਸੁਖਪਾਲ ਸਿੰਘ ਪਾਲੀ ਨੰਬਰਦਾਰ ਮੂਸਾ ਅਤੇ ਤਫਤੀਸ਼ੀ ਅਫਸਰ ਦੀ ਗਵਾਹੀ ਸੀ। ਉਹ ਸਾਰੇ ਹੀ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਹਾਲਾਂਕਿ, ਲਾਰੈਂਸ਼ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਵੀਡੀਓ ਕਾਨਫਰੰਸ ਰਾਹੀ ਪੇਸ਼ੀ ਭੁਗਤੀ। ਇਸ ਮਾਮਲੇ ’ਚ ਗੁਰਪ੍ਰੀਤ ਤੇ ਗੁਰਵਿੰਦਰ ਦੀ ਗਵਾਹੀ ਪਹਿਲਾਂ ਹੋ ਚੁੱਕੀ ਹੈ। ਇਹ ਦੋਵੇਂ ਕਤਲ ਮੌਕੇ ਮੂਸੇਵਾਲਾ ਦੇ ਨਾਲ ਗੱਡੀ ਵਿੱਚ ਸਨ। ਐਡਵੋਕੇਟ ਸੁਰਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਾਰੇ ਮੁਲਜ਼ਮਾਂ ਦੀ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਹੋਈ।
Advertisement
Advertisement
Advertisement
Advertisement