‘ਆਪ’ ਦੀ ਮਜ਼ਬੂਤੀ ਲਈ ਪਿੰਡ-ਪਿੰਡ ਮੀਟਿੰਗਾਂ
ਪੱਤਰ ਪ੍ਰੇਰਕ
ਅਮਲੋਹ, 6 ਜੁਲਾਈ
‘ਆਪ’ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਤੱਕ ਪਹੁੰਚਾਉਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਲਾ ਸੁਰੂ ਕੀਤਾ ਗਿਆ ਹੈ। ਇਸੇ ਤਹਿਤ ਅੱਜ ਪਿੰਡ ਨਰਾਇਣਗੜ੍ਹ ਵਿੱਚ ਬਲਾਕ ਪ੍ਰਧਾਨ ਰਣਧੀਰ ਸਿੰਘ ਭਗਵਾਨਪੁਰਾ ਦੀ ਪ੍ਰਧਾਨਗੀ ਵਿੱਚ ਇਕ ਮੀਟਿੰਗ ਹੋਈ। ਜਿਸ ਵਿੱਚ ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ ਅਤੇ ਸਰਪੰਚ ਕੁਲਜੀਤ ਸਿੰਘ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਇੱਕ ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਭਗਵਾਨ ਪੁਰਾ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ ਟੀਮ ਮੈਂਬਰ ਹਰਦੀਪ ਸਿੰਘ, ਕੁਲਜੀਤ ਸਿੰਘ, ਲਖਵੀਰ ਸਿੰਘ, ਬਲਾਕ ਪ੍ਰਧਾਨ ਰਣਧੀਰ ਸਿੰਘ ਭਗਵਾਨ ਪੁਰਾ, ਜਗਸੀਰ ਸਿੰਘ, ਅਮਰਜੀਤ ਸਿੰਘ, ਸਰੂਪ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਗੁਰਨਾਮ ਸਿੰਘ ਆਦਿ ਨੇ ਸਿਰਕਤ ਕੀਤੀ ਅਤੇ ਪਾਰਟੀ ਦੀ ਮਜ਼ਬੂਤੀ ਦਾ ਸੱਦਾ ਦਿਤਾ।