‘ਆਪ’ ਵਿਧਾਇਕਾਂ ਵੱਲੋਂ ਅੰਬੇਡਕਰ ਖਿਲਾਫ਼ ਟਿੱਪਣੀ ਦਾ ਵਿਰੋਧ
ਪੱਤਰ ਪ੍ਰੇਰਕ
ਮਾਨਸਾ, 13 ਅਪਰੈਲ
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਤਿੰਨੋ ਵਿਧਾਇਕਾਂ ਵੱਲੋਂ ਗੁਰਪਤਵੰਤ ਸਿੰਘ ਪਨੂੰ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਖਿਲਾਫ਼ ਕੀਤੀ ਬਿਆਨਬਾਜ਼ੀ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਨਹੀਂ ਡਰਨਗੇ ਅਤੇ 14 ਅਪਰੈਲ ਨੂੰ ਵੱਡੇ ਪੱਧਰ ’ਤੇ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਵਿਧਾਇਕ ਪ੍ਰਿਸੀਪਲ ਬੁੱਧਰਾਮ, ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਅੱਜ ਇਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅਜਿਹੀ ਮਹਾਨ ਸਖ਼ਸ਼ੀਅਤ ਦੇ ਖਿਲਾਫ਼ ਗੁਰਪਤਵੰਤ ਸਿੰਘ ਪੰਨੂ ਵੱਲੋਂ, ਜੋ ਗਲਤ ਟਿੱਪਣੀ ਕੀਤੀ ਗਈ ਹੈ, ਜਿਸਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਦੇਸ਼ ਨੂੰ ਤੋੜਨ ਵਾਲੇ ਬਿਆਨਾਂ ਦੀ ਸਮਾਜ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।