ਐੱਮਡੀ ਅਰਾਧਨਾ ਪਟਨਾਇਕ ਵੱਲੋਂ ਸਿਹਤ ਕੇਂਦਰਾਂ ਦਾ ਦੌਰਾ
ਗੁਰਬਖਸ਼ਪੁਰੀ
ਤਰਨ ਤਾਰਨ, 6 ਜੂਨ
ਕੌਮੀ ਸਿਹਤ ਮਿਸ਼ਨ ਦੀ ਮੈਨੇਜਿੰਗ ਡਾਇਰੈਕਟਰ ਅਰਾਧਨਾ ਪਟਨਾਇਕ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਸਿਹਤ ਪ੍ਰੋਗਰਾਮਾਂ ਅਤੇ ਸੰਸਥਾਵਾਂ ਵਿੱਚ ਚੱਲ ਰਹੇ ਵਿਭਾਗੀ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਟੀਮ ਵਿੱਚ ਪੰਜਾਬ ਦੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਘਨਸ਼ਿਆਮ ਥੋਰੀ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਆਦਿ ਅਧਿਕਾਰੀ ਵੀ ਹਾਜ਼ਰ ਸਨ। ਐੱਮਡੀ ਅਰਾਧਨਾ ਪਟਨਾਇਕ ਦੀ ਅਗਵਾਈ ਵਾਲੀ ਟੀਮ ਨੇ ਗੋਹਲਵੜ੍ਹ ਅਤੇ ਪੰਡੋਰੀ ਰਣ ਸਿੰਘ ਦੇ ਆਯੂਸ਼ਮਾਨ ਆਰੋਗਿਆ ਕੇਂਦਰ ਅਤੇ ਕਮਿਊਨਿਟੀ ਸਿਹਤ ਕੇਂਦਰ ਝਬਾਲ ਦਾ ਦੌਰਾ ਕੀਤਾ। ਉਨ੍ਹਾਂ ਸਿਹਤ ਸੇਵਾਵਾਂ ਬਾਰੇ ਸੰਤੁਸ਼ਟੀ ਪ੍ਰਗਟਾਈ ਅਤੇ ਸਿਹਤ ਸਬੰਧੀ ਪ੍ਰੋਗਰਾਮਾਂ ਬਾਰੇ ਵਧੇਰੇ ਤੋਂ ਵਧੇਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਦਾਇਤਾਂ ਕੀਤੀਆਂ। ਇਸ ਮੌਕੇ ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਡਾ. ਸਤਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਝਬਾਲ ਡਾ. ਮਨਜੀਤ ਸਿੰਘ ਰਟੌਲ, ਜ਼ਿਲ੍ਹਾ ਐਪਿਡਮੋਲੋਜਿਸਟ ਡਾ. ਰਾਘਵ ਗੁਪਤਾ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਸੁਖਵੰਤ ਸਿੰਘ ਸਿੱਧੂ ਨੇ ਵੀ ਅਧਿਕਾਰੀ ਨੂੰ ਜਾਣਕਾਰੀ ਦਿੱਤੀ|