ਅੰਤਰ-ਕਾਲਜ ਮੁਕਾਬਲੇ ’ਚ ਖਾਲਸਾ ਕਾਲਜ ਦੇ ਵਿਦਿਆਰਥੀ ਅੱਵਲ
ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 30 ਜਨਵਰੀ
ਇਥੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹਿੰਦੂ ਕਾਲਜ ਕਪੂਰਥਲਾ ਵੱਲੋਂ ਕਰਵਾਏ ਗਏ ਵਰਡਜ਼ਸਮਿਥ ਏਰੇਨਾ ਅੰਤਰ-ਕਾਲਜ ਚੈਂਪੀਅਨਸ਼ਿਪ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਤਰ-ਕਾਲਜ ਮੁਕਾਬਲੇ ਬੱਚਿਆਂ ’ਚ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਸਵੀਕਾਰ ਕਰਨ ਦਾ ਜਜ਼ਬਾ ਪੈਦਾ ਕਰਦੇ ਹਨ ਅਤੇ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ਼ ਨਾਲ ਲੈਸ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਅੰਗਰੇਜ਼ੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਮੁਕਾਬਲਿਆਂ ਲਈ ਤਿਆਰੀ ਕਰਵਾਈ ਗਈ ਸੀ, ਜਿਸ ਲਈ ਡਾ. ਕਾਹਲੋਂ ਨੇ ਵਿਭਾਗ ਦੇ ਅਧਿਆਪਕਾਂ ਦੁਆਰਾ ਕਰਵਾਏ ਗਏ ਸਖ਼ਤ ਅਭਿਆਸ ਦੀ ਵੀ ਸ਼ਲਾਘਾ ਕੀਤੀ।
ਵਿਭਾਗ ਮੁਖੀ ਪ੍ਰੋ. ਸੁਪਨਿੰਦਰਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ 6 ਮੁਕਾਬਲਿਆਂ ’ਚ ਹਿੱਸਾ ਲਿਆ, ਜਿਨ੍ਹਾਂ ’ਚੋਂ ਕਾਲਜ ਦੀ ਕੁਇੱਜ਼ ਟੀਮ ’ਚ ਐੱਮਏ ਅੰਗਰੇਜ਼ੀ ਦੀਆਂ ਵਿਦਿਆਰਥਣਾਂ ਰੁਪਿੰਦਰ ਕੌਰ ਅਤੇ ਅਮੀਤ ਕੌਰ ਨੇ ਪਹਿਲਾ, ਬੀਏ ਦੇ ਸ਼ਿਵਮ, ਨਾਜ਼ੁਕ ਸਲਾਰਜੀਤ ਅਤੇ ਸੁਮਿਤ ਸ਼ਰਮਾ ਨੇ ਫਿਊਜ਼ਨ ਡਾਂਸ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਮਨੋਵਿਗਿਆਨ ਦੀਆਂ ਵਿਦਿਆਰਥਣਾਂ ਸਨੇਹਪ੍ਰੀਤ ਕੌਰ ਸਪੈਲ ਬੀ ਮੁਕਾਬਲੇ ’ਚ ਦੂਜੇ ਸਥਾਨ ’ਤੇ ਰਹੀ।