ਅੰਬੇਡਕਰ ਚੌਕ ਵਿੱਚ ਬੂਟੇ ਲਾਏ
07:25 AM Apr 14, 2025 IST
Advertisement
ਜਗਰਾਉਂ: ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੀ ਖੁਸ਼ੀ ਵਿੱਚ ਅੱਜ ਸਥਾਨਕ ਅੰਬੇਡਕ ਚੌਕ ਵਿਖੇ ਬੂਟੇ ਲਾਏ ਗਏ। ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਤੇ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਰਵਿੰਦਰਪਾਲ ਸਿੰਘ ਰਾਜੂ ਕਾਮਰੇਡ ਦੀ ਅਗਵਾਈ ਹੇਠ ਡਾ. ਅੰਬੇਡਕਰ ਦੇ ਬੁੱਤ ਦੁਆਲੇ ਡੇਢ ਦਰਜਨ ਤੋਂ ਵਧੇਰੇ ਬੂਟੇ ਲਾਏ ਗਏ। ਪ੍ਰਧਾਨ ਰਾਣਾ ਤੇ ਕਾਮਰੇਡ ਰਾਜੂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇ ਕੇ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਹੀ ਹੈ। ਜੇਕਰ ਅਸੀਂ ਵਾਤਾਵਰਣ ਦੀ ਸ਼ੁੱਧਤਾ ਤੇ ਸਮਾਜ ਸੁਧਾਰ ਲਈ ਆਪਣਾ ਯੋਗਦਾਨ ਪਾਈਏ ਤਾਂ ਇਹ ਡਾ. ਅੰਬੇਡਕਰ ਦੀ ਸੋਚ 'ਤੇ ਚੱਲਣਾ ਹੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement
Advertisement