ਅੰਬੇਡਕਰ ਦਾ ਬੁੱਤ ਤੋੜਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ
05:09 AM Feb 05, 2025 IST
Advertisement
ਭੀਖੀ: ਅੰਮ੍ਰਿਤਸਰ ਸਾਹਿਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਖ਼ਿਲਾਫ਼ ਅੱਜ ਬਸਪਾ ਆਗੂਆਂ ਵੱਲੋਂ ਸਥਾਨਕ ਬਰਨਾਲਾ ਚੌਕ ਵਿੱਚ ਮੁਜ਼ਾਹਰਾ ਕਰ ਕੇ ਨਾਇਬ ਤਹਿਸੀਲਦਾਰ ਭੀਖੀ ਨੂੰ ਮੰਗ ਪੱਤਰ ਸੌਂਪਿਆ ਗਿਆ। ਬਸਪਾ ਦੇ ਸੂਬਾ ਸਕੱਤਰ ਮੰਗਤ ਰਾਏ ਭੀਖੀ ਨੇ ਕਿਹਾ ਕਿ ਇਸ ਘਟਨਾ ਨਾਲ ਬਾਬਾ ਸਾਹਿਬ ਦੀ ਵਿਚਾਰਧਾਰਾ ਨਾਲ ਜੁੜੇ ਵਿਅਕਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਲਈ ਜ਼ਿੰਮੇਵਾਰ ਦੇਸ਼ ਵਿਰੋਧੀ ਤੰਤਰ ਦਾ ਪਰਦਾਫਾਸ਼ ਕਰਨ ਲਈ ਠੋਸ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਮੌਕੇ ਮੁਲਜ਼ਮਾਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਰਘੁਵੀਰ ਸਿੰਘ ਰਾਮਗੜ੍ਹੀਆ, ਰਾਜੇਸ਼ ਕੁਮਾਰ, ਸਤਪਾਲ ਹੋਡਲਾ, ਰਮਨ ਜੋਗਾ, ਸੁਖਦੇਵ ਭੀਖੀ ਤੇ ਮੱਖਣ ਲਾਲ ਹਾਜ਼ਰ ਸਨ। -ਪੱਤਰ ਪ੍ਰੇਰਕAdvertisement
Advertisement
Advertisement