ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 11 ਅਪਰੈਲ
ਭਾਰਤੀ ਅੰਬੇਡਕਰ ਮਿਸ਼ਨ ਭਾਰਤ ਵੱਲੋਂ ਮਿਸ਼ਨ ਦੇ ਮੁੱਖ ਸਰਪ੍ਰਸਤ ਪੂਨਮ ਕਾਂਗੜਾ ਦੀ ਅਗਵਾਈ ਹੇਠ ਪ੍ਰੀਤੀ ਮਹੰਤ ਅਤੇ ਜਸਵੰਤ ਸਿੰਘ ਖਹਿਰਾ ਸਕੱਤਰ ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਮਸਤੂਆਣਾ ਸਾਹਿਬ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਸਾਹਿਬ ਤੁਝੇ ਸਲਾਮ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਬੁੱਧ ਰਾਮ ਵਿਧਾਇਕ ਬੁਢਲਾਡਾ, ਸਵਰਨ ਕੌਰ ਭੈਣ ਸਾਹਿਬ ਕਾਸ਼ੀ ਰਾਮ, ਅਰਵਿੰਦ ਖੰਨਾ ਸਾਬਕਾ ਵਿਧਾਇਕ ਤੇ ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਪਾਰਲੀਮਾਨੀ ਸਕੱਤਰ ਨੇ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਭਾਰਤ ਗਰਗ, ਕੁਲਦੀਪ ਸਿੰਘ ਕਾਲਾ ਢਿੱਲੋਂ, ਦਾਮਨ ਥਿੰਦ ਬਾਜਵਾ, ਵਿਨਰਜੀਤ ਸਿੰਘ ਗੋਲਡੀ ਅਤੇ ਕਰਮ ਸਿੰਘ ਲਹਿਲ ਸ਼ਾਮਲ ਹੋਏ।
ਇਸ ਮੌਕੇ ਵਿਸ਼ਾਲ ਸਨਮਾਨ ਸਮਾਰੋਹ ਦੌਰਾਨ ਪੰਜਾਬ ਭਰ ’ਚ ਨਮਾਣਾ ਖੱਟਣ ਵਾਲੀਆਂ 51 ਸ਼ਖ਼ਸੀਅਤਾਂ ਦਾ ਮਿਸ਼ਨ ਵੱਲੋਂ ਡਾ ਅੰਬੇਡਕਰ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਦੀਆਂ ਵੱਡੀ ਗਿਣਤੀ ਚੰਗੀ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਅਤੇ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬੁੱਧ ਰਾਮ ਅਤੇ ਅਰਵਿੰਦ ਖੰਨਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਦੱਬੇ ਕੁੱਚਲੇ ਤੇ ਲਿਤਾੜੇ ਹੋਏ ਲੋਕਾਂ ਦੀਆਂ ਗੁਲਾਮੀ ਦੀਆਂ ਜੰਜ਼ੀਰਾਂ ਤੋੜ ਕੇ ਉਨ੍ਹਾਂ ਨੂੰ ਸਵਿਧਾਨ ਅੰਦਰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ। ਉਨ੍ਹਾਂ ਸ਼੍ਰੀਮਤੀ ਪੂਨਮ ਕਾਂਗੜਾ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਭਾਰਤੀਯ ਅੰਬੇਡਕਰ ਮਿਸ਼ਨ ਭਾਰਤ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਨ ਉਪਰੰਤ ਪ੍ਰੋਗਰਾਮ ਵਿੱਚ ਵੱਖ ਵੱਖ ਬੁਲਾਰਿਆਂ ਨੇ ਬਾਬਾ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਇਸ ਮੌਕੇ ਪੰਜਾਬੀ ਕਲਾਕਾਰ ਪ੍ਰੀਤ ਧੂਰੀ ਵੱਲੋਂ ਵੀ ਆਪਣੇ ਗੀਤਾਂ ਰਾਹੀਂ ਬਾਬਾ ਸਾਹਿਬ ਦੇ ਕੰਮਾਂ ਦੀ ਵਿਆਖਿਆ ਕਰਦਿਆਂ ਗੁਣਗਾਣ ਕੀਤਾ ਗਿਆ।
ਇਸ ਮੌਕੇ ਤੱਬੂ ਮਹੰਤ, ਜੰਗ ਬਹਾਦਰ ਸਿੰਘ ਚੇਅਰਮੈਨ, ਹਰਜਿੰਦਰ ਕੌਰ ਚੱਬੇਵਾਲ, ਸ਼ਾਲਿਨੀ ਕਾਂਗੜਾ, ਜਸਵਿੰਦਰ ਪਹਿਲਵਾਨ, ਅਵਤਾਰ ਸਿੰਘ ਈਲਵਾਲ, ਗੁਲਜ਼ਾਰ ਸਿੰਘ ਬੌਬੀ, ਪਰਮਜੀਤ ਕੌਰ ਗੁੱਮਟੀ, ਮੁਕੇਸ਼ ਰਤਨਾਕਰ, ਸਰਪੰਚ ਪਾਲੀ ਸਿੰਘ ਕਮਲ, ਜਗਸੀਰ ਸਿੰਘ ਖੇੜੀ ਚੰਦਵਾ, ਨਿਰਭੈ ਸਿੰਘ ਛੰਨਾ, ਹਰਪਾਲ ਸਿੰਘ ਖਡਿਆਲ ਚੇਅਰਮੈਨ ਤੋਂ ਇਲਾਵਾ ਹਜ਼ਾਰਾਂ ਲੋਕ ਸ਼ਾਮਲ ਸਨ।