ਅੱਖਾਂ ਦਾ ਜਾਂਚ ਕੈਂਪ ਅੱਜ
05:13 AM Jun 05, 2025 IST
Advertisement
ਮਸਤੂਆਣਾ ਸਾਹਿਬ: ਨਿਸ਼ਕਾਮ ਸੇਵਾ ਫਾਊਂਡੇਸ਼ਨ ਮਸਤੂਆਣਾ ਸਾਹਿਬ ਵੱਲੋਂ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ 5 ਜੂਨ ਨੂੰ ਸਵਰਗੀ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਮਸਤੂਆਣਾ ਸਾਹਿਬ ਵਿੱਚ ਲਾਇਆ ਜਾ ਰਿਹਾ ਹੈ। ਇਸ ਸਬੰਧੀ ਅਕਾਲ ਕਾਲਜ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਨਿਸ਼ਕਾਮ ਸੇਵਾ ਫਾਊਂਡੇਸ਼ਨ ਦੇ ਆਗੂ ਬਿੱਟੂ ਬੀਰਕਲਾਂ ਤੇ ਐਡਵੋਕੇਟ ਵਿਸ਼ਵ ਕੁਮਾਰ ਨੇ ਦੱਸਿਆ ਕਿ ਸ਼ੰਕਰਾ ਅੱਖਾਂ ਦੇ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ। ਕੌਂਸਲ ਦੇ ਸੀਨੀਅਰ ਮੈਂਬਰ ਗੁਰਜੰਟ ਸਿੰਘ ਦੁੱਗਾਂ ਅਤੇ ਭਾਈ ਸਤਨਾਮ ਸਿੰਘ ਮਸਤੂਆਣਾ ਨੇ ਦੱਸਿਆ ਕਿ ਬੱਸਾਂ ਦਾ ਵੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement
Advertisement
Advertisement