ਪੱਤਰ ਪ੍ਰੇਰਕਜਲੰਧਰ, 7 ਜੂਨਭਗਤ ਕਬੀਰ ਜੀ ਦੇ ਜਨਮ ਦਿਹਾੜੇ ਅਤੇ ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਅਮਨਿੰਦਰ ਕੌਰ ਵੱਲੋਂ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 10 ਜੂਨ 2025 ਨੂੰ ਭਗਤ ਕਬੀਰ ਜੀ ਦੇ ਮੰਦਰ ਦੇ ਨਜ਼ਦੀਕ ਤੇ ਮੰਦਰ ਦੇ ਆਲੇ-ਦੁਆਲੇ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।