ਆਈਪੀਐੱਲ: ਪਾਟੀਦਾਰ ਤੇ ਕਮਿਨਸ ਨੂੰ ਜੁਰਮਾਨਾ
04:59 AM May 25, 2025 IST
Advertisement
ਲਖਨਊ: ਰੌਇਲ ਚੈਲੇਂਜਰਜ਼ ਬੰਗਲੂਰੂ ਦੇ ਕਪਤਾਨ ਰਜਤ ਪਾਟੀਦਾਰ ਅਤੇ ਸਨਰਾਈਜ਼ਰਜ਼ ਹੈਦਰਾਬਾਦ ਦੇ ਕਪਤਾਨ ਪੈਟ ਕਮਿਨਸ ਨੂੰ ਇੱਥੇ ਆਈਪੀਐੱਲ ਮੈਚ ਦੌਰਾਨ ਉਨ੍ਹਾਂ ਦੀਆਂ ਟੀਮਾਂ ਦੀ ਧੀਮੀ ਓਵਰ ਗਤੀ ਕਾਰਨ ਜੁਰਮਾਨਾ ਲਾਇਆ ਗਿਆ ਹੈ। ਆਈਪੀਐੱਲ ਜ਼ਾਬਤੇ ਤਹਿਤ ਇਸ ਸੀਜ਼ਨ ਵਿੱਚ ਹੈਦਰਾਬਾਦ ਦੀ ਟੀਮ ਦਾ ਪਹਿਲਾ ਅਪਰਾਧ ਹੋਣ ਕਾਰਨ ਕਮਿਨਸ ਨੂੰ 12 ਲੱਖ ਰੁਪਏ, ਜਦਕਿ ਬੰਗਲੂਰੂ ਦੀ ਟੀਮ ਦਾ ਦੂਜਾ ਅਪਰਾਧ ਹੋਣ ਕਾਰਨ ਪਾਟੀਦਾਰ ਨੂੰ 24 ਲੱਖ ਰੁਪਏ ਜੁਰਮਾਨਾ ਲਾਇਆ ਗਿਆ ਹੈ। ਆਈਪੀਐਲ ਵੱਲੋਂ ਜਾਰੀ ਬਿਆਨ ਅਨੁਸਾਰ, ‘ਇੰਪੈਕਟ ਪਲੇਅਰ ਸਮੇਤ ਬੰਗਲੂਰੂ ਦੀ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਿਅਕਤੀਗਤ ਤੌਰ ’ਤੇ 6 ਲੱਖ ਰੁਪਏ ਜਾਂ ਉਨ੍ਹਾਂ ਦੀ ਮੈਚ ਫੀਸ ਦਾ 25 ਫੀਸਦ (ਜੋ ਵੀ ਘੱਟ ਹੋਵੇ) ਜੁਰਮਾਨਾ ਲਾਇਆ ਗਿਆ ਹੈ।’ ਜ਼ਿਕਰਯੋਗ ਹੈ ਕਿ ਇਸ ਮੈਚ ਵਿੱਚ ਹੈਦਰਾਬਾਦ ਨੇ ਬੰਗਲੂਰੂ ਨੂੰ 42 ਦੌੜਾਂ ਨਾਲ ਹਰਾਇਆ ਸੀ। -ਪੀਟੀਆਈ
Advertisement
Advertisement
Advertisement
Advertisement