ਧੂਰੀ: ਆਮ ਆਦਮੀ ਪਾਰਟੀ ਦੀ ਟਿਕਟ ’ਤੇ ਧੂਰੀ ਤੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਤੇ ਪਾਰਟੀ ਦੇ ਸੀਨੀਅਰ ਆਗੂ ਜਸਵੀਰ ਸਿੰਘ ਜੱਸੀ ਸੇਖੋਂ ਦੀ ਹਾਲ ਹੀ ਦੌਰਾਨ ਫੂਡ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤੀ ’ਤੇ ਅੱਜ ਧੂਰੀ ਵਿਖੇ ਇੱਕ ਸਮਾਗਮ ਦੌਰਾਨ ਲੋਈ ਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਕੀਤਾ ਗਿਆ। ਧੂਰੀ ਵਿਕਾਸ ਮੰਚ ਦੇ ਚੇਅਰਮੈਨ ਜਗਸੀਰ ਸਿੰਘ ਜੱਗੀ ਢੀਂਡਸਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਸੰਸਥਾ ਦੇ ਉਪ-ਚੇਅਰਮੈਨ ਐਡਵੋਕੇਟ ਰਜੇਸ਼ਵਰ ਚੌਧਰੀ, ਮੰਚ ਦੇ ਪ੍ਰਧਾਨ ਅਮਨ ਗਰਗ, ਸਕੱਤਰ ਜਨਰਲ ਹੰਸ ਰਾਜ ਬਜਾਜ ਅਤੇ ਮਨੋਹਰ ਸਿੰਘ ਸੱਗੂ ਨੇ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਐਡਵੋਕੇਟ ਮਨਿੰਦਰ ਸਿੰਘ ਢੀਂਡਸਾ, ਸੁਰਿੰਦਰਪਾਲ ਸਿੰਘ ਨੀਟਾ, ਅਭਿਨਵ ਗੋਇਲ, ਸੰਜੀਵ ਗੋਇਲ ਮਿੰਟੂ, ਮੋਹਿਤ ਜਿੰਦਲ, ਹਰਸ਼ ਢੀਂਡਸਾ, ਮੱਖਣ ਸ਼ੇਰਗਿੱਲ ਅਤੇ ਦਲਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ