ਭਵਾਨੀਗੜ੍ਹ: ਦਿੱਲੀ ਵਿਧਾਨ ਸਭਾ ਦੀਆਂ 5 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਲਕਾ ਸ਼ਕੂਰ ਬਸਤੀ ਦੇ ਮੀਰਾ ਬਾਗ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਿੰਦਰ ਜੈਨ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੀਆਂ ਯੋਜਨਾਵਾਂ ਕਰਕੇ ਦਿੱਲੀ ਦੇ ਵੋਟਰਾਂ ਵੱਲੋਂ ਪਾਰਟੀ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਭਾਜਪਾ ਆਗੂ ਆਪਣੀ ਹਾਰ ਨੂੰ ਦੇਖਦਿਆਂ ਬੁਖਲਾਹਟ ਵਿੱਚ ਆ ਹਨ। ਉਨ੍ਹਾਂ ਸੂਝਵਾਨ ਵੋਟਰਾਂ ਨੂੰ ਕੰਮਾਂ ਦੇ ਆਧਾਰ ’ਤੇ ‘ਆਪ’ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮਨਦੀਪ ਸਿੰਘ ਲੱਖੇਵਾਲ, ਗੁਰਪ੍ਰੀਤ ਸਿੰਘ ਫੱਗੂਵਾਲਾ ਤੇ ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ।