‘ਆਪ’ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਵਾਅਦੇ ਫੋਕੇ: ਸਿੱਧੂ
04:54 AM Jul 06, 2025 IST
Advertisement
ਮੁਹਾਲੀ (ਖੇਤਰੀ ਪ੍ਰਤੀਨਿਧ): ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ‘ਆਪ’ ਸਰਕਾਰ ਦੇ ਘਰੇਲੂ, ਖੇਤੀ ਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਵਾਅਦਿਆਂ ਨੂੰ ਫੋਕਾ ਕਰਾਰ ਦਿੱਤਾ ਤੇ ਕਿਹਾ ਕਿ ਲੋਕਾਂ ਨੂੰ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਤੋਂ ਬਿਨਾਂ ਫੈਕਟਰੀਆਂ ਤੇ ਖੇਤੀਬਾੜੀ ਨੂੰ ਬਿਜਲੀ ਸਪਲਾਈ ਪੂਰੀ ਨਹੀਂ ਮਿਲ ਰਹੀ। ਬਿਜਲੀ ਦੀ ਖ਼ਰਾਬੀ ਦੂਰ ਕਰਨ ਲਈ ਪਾਵਰਕੌਮ ਕੋਲ ਕੋਈ ਪ੍ਰਬੰਧ ਨਹੀਂ ਤੇ ਰਾਤ ਸਮੇਂ ਬਿਜਲੀ ਠੀਕ ਕਰਨ ਲਈ ਕੋਈ ਵੀ ਕਰਮਚਾਰੀ ਮੌਜੂਦ ਨਹੀਂ ਹੁੰਦਾ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ।
Advertisement
Advertisement
Advertisement
Advertisement