‘ਆਪ’ ਵੱਲੋਂ ਪੀਐਸਆਈਈਸੀ ’ਤੇ ਗੜਬੜ ਦੇ ਦੋਸ਼

ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਮਾਲ ਸਕੇਲ ਇੰਡਸਟਰੀਅਲ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਵਿਚ ਪਲਾਟ ਅਲਾਟਮੈਂਟ ਵਿਚ ਕਥਿਤ ਤੌਰ ’ਤੇ ਗੜਬੜ ਹੋਣ ਦੇ ਦੋਸ਼ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਮਾਮਲੇ ਨੂੰ ਦਬਾ ਰਹੀ ਹੈ। ਸ੍ਰੀ ਚੀਮਾ ਨੇ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਥੱਲੇ ਸੀਬੀਆਈ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਇਕ ਮਹੀਨੇ ਅੰਦਰ ਸੀਬੀਆਈ ਨੂੰ ਨਾ ਦਿੱਤੀ ਤਾਂ ਪਾਰਟੀ ਹਾਈ ਕੋਰਟ ਦਾ ਦਰਵਾਜਾ ਖੜਕਾਏਗੀ।