‘ਆਪ’ ਸਰਕਾਰ ਨੇ ਇੱਕ ਵੀ ਕੱਚਾ ਮੁਲਾਜ਼ਮ ਪੱਕਾ ਨਹੀਂ ਕੀਤਾ: ਲੁਬਾਣਾ
08:00 AM Jan 29, 2025 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 28 ਜਨਵਰੀ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦਿ ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ’ ਦੀ ਇਥੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸੇਧੇ ਹਨ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਲੁਬਾਣਾ, ਸਵਰਨ ਸਿੰਘ ਬੰਗਾ, ਮਾਧੋ ਰਾਹੀ, ਜਗਮੋਹਨ ਨੋਲੱਖਾ, ਰਾਮ ਲਾਲ ਰਾਮਾ, ਨਾਰੰਗ ਸਿੰਘ, ਰਾਮ ਪ੍ਰਸਾਦ ਸਹੋਤਾ ਸਮੇਤ ਕਈ ਹੋਰ ਆਗੂਆ ਨੇ ਕਿਹਾ ਕਿ ‘ਆਪ’ ਸਰਕਾਰ ਦੇ ਪੌਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ/ਰੈਗੂਲਰ ਨਹੀਂ ਕੀਤਾ ਗਿਆ। ਇਸ ਕਰਕੇ ਮੁੱਖ ਮੰਤਰੀ ਨੇ ਅਜਿਹਾ ਬਿਆਨ ਦੇ ਕੇ ਨਾ ਸਿਰਫ਼ ਝੂਠ ਬੋਲਿਆ ਹੈ ਬਲਕਿ ਸਾਰਿਆਂ ਨੂੰ ਗੁਮਰਾਹ ਕਰਨ ਦਾ ਯਤਨ ਵੀ ਕੀਤਾ ਹੈ।
Advertisement
Advertisement
Advertisement