‘ਆਪ’ ਸਰਕਾਰ ਨੇ ਵਿੱਦਿਆ ਦੇ ਮੰਦਰਾਂ ਦੀ ਨੁਹਾਰ ਬਦਲੀ: ਬੈਂਸ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 15 ਅਪਰੈਲ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੀਤੇ ਜ਼ਿਕਰਯੋਗ ਬਦਲਾਅ ਨੇ ਬਦਲਦੇ ਰੰਗਲੇ ਪੰਜਾਬ ਦੀ ਤਸਵੀਰ ਹੋਰ ਨਿਖਾਰ ਦਿੱਤੀ ਹੈ। ਅੱਜ ਪੰਜਾਬ ਦੇ ਲਗਪਗ 400 ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਹੋ ਰਿਹਾ ਹੈ। ਮੰਤਰੀ ਬੈਂਸ ਨੇ ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ 10 ਹਾਈ, ਮਿਡਲ ਤੇ ਪ੍ਰਾਇਮਰੀ ਸਮਾਰਟ ਸਕੂਲਾਂ ਵਿੱਚ ਕਰਵਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸੰਸਾਰ ਭਰ ਵਿੱਚ ਚੱਲ ਰਹੇ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਆਮ ਘਰਾਂ ਦੇ ਬੱਚੇ ਅੱਜ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰ ਕੇ ਸਮੇਂ ਦੇ ਹਾਣੀ ਬਣ ਰਹੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਸਰਕਾਰੀ ਸਕੂਲ ਹੁਣ ਸਕੂਲ ਆਫ ਐਮੀਨੈਂਸ, ਸਕੂਲ ਆਫ ਹੈਪੀਨੈਸ, ਸਕੂਲ ਉਨ੍ਹਾਂ ਕਿਹਾ ਕਿ ਆਂਫ ਬ੍ਰਿਲੀਐਂਸ ਬਣ ਰਹੇ ਹਨ। ਸਰਕਾਰੀ ਸਕੂਲਾਂ ਵਿਚ ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਤੇਜ਼ ਸਪੀਡ ਵਾਈ ਫਾਈ ਵਰਗੀਆਂ ਸਹੂਲਤਾਂ ਦਿੱਤੀਆਂ ਹਨ। ਸਰਕਾਰੀ ਸਕੂਲ ਹੁਣ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਨਾਲ ਲੈਸ ਹਨ, ਜਿੱਥੇ ਵਿਦਿਆਰਥੀਆਂ ਲਈ ਟ੍ਰਾਂਸਪੋਰਟ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਚੋਣਾਂ ਮੌਕੇ ਕੀਤੇ ਸਿੱਖਿਆ ਸੁਧਾਰ ਦੇ ਵਾਅਦੇ ਨੂੰ ਪੂਰਾ ਕਰ ਰਹੀ ਹੈ।