‘ਆਪ’ ਸਰਕਾਰ ਪੰਜਾਬ ਨੂੰ ਮੁੜ ਅਤਿਵਾਦ ਦੀ ਭੱਠੀ ’ਚ ਸੁੱਟਣਾ ਚਾਹੁੰਦੀ : ਭੱਠਲ
04:14 AM Apr 16, 2025 IST
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 15 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਅਤਿਵਾਦ ਵੇਲੇ ਪੰਜਾਬ ਨੇ ਬਹੁਤ ਜ਼ਿਆਦਾ ਸੰਤਾਪ ਹੰਡਾਇਆ ਸੀ। ਕਾਂਗਰਸ ਸਰਕਾਰ ਨੇ ਹੀ ਇਸ ਨਾਲ ਟੱਕਰ ਲੈਂਦਿਆਂ ਅਤਿਵਾਦ ਖਤਮ ਕੀਤਾ ਸੀ, ਪਰ ‘ਆਪ’ ਸਰਕਾਰ ਮੁੜ ਪੰਜਾਬ ਨੂੰ ਅਤਿਵਾਦ ਦੀ ਭੱਠੀ ਵਿੱਚ ਝੋਕਣ ਵਾਲਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਤਾਪ ਸਿੰਘ ਬਾਜਵਾ ਨੇ ਇਹ ਸੁੱਤੀ ਸਰਕਾਰ ਨੂੰ ਜਗਾਉਣ ਲਈ ਪ੍ਰੇਰਿਤ ਕੀਤਾ ਤਾਂ ਉਨ੍ਹਾਂ ’ਤੇ ਪਰਚੇ ਦਰਜ ਕਰਕੇ ਥਾਣਿਆਂ ਵਿਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ ਹੈ। ਪੰਜਾਬ ਵਿੱਚ ਮੁੜ ਤੋਂ ਗੈਂਗਸਟਰਾਂ ਦਾ ਬੋਲਬਾਲਾ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਹਰੇਕ ਪਰਿਵਾਰ ਡਰਿਆ ਹੋਇਆ ਹੈ। ਇਸ ਮੌਕੇ ਬੀਬੀ ਭੱਠਲ ਦੇ ਓਐੱਸਡੀ ਰਵਿੰਦਰ ਸਿੰਘ ਟੁਰਨਾ ਹਾਜ਼ਰ ਸਨ।
Advertisement
Advertisement
Advertisement
Advertisement