For the best experience, open
https://m.punjabitribuneonline.com
on your mobile browser.
Advertisement

ਆਬਕਾਰੀ ਨੀਤੀ: ਸੰਜੈ ਸਿੰਘ ਦੀ ਪਟੀਸ਼ਨ ’ਤੇ ਕੇਂਦਰ ਤੇ ਈਡੀ ਨੂੰ ਨੋਟਿਸ

08:19 AM Nov 21, 2023 IST
ਆਬਕਾਰੀ ਨੀਤੀ  ਸੰਜੈ ਸਿੰਘ ਦੀ ਪਟੀਸ਼ਨ ’ਤੇ ਕੇਂਦਰ ਤੇ ਈਡੀ ਨੂੰ ਨੋਟਿਸ
Advertisement

ਨਵੀਂ ਦਿੱਲੀ, 20 ਨਵੰਬਰ
ਸੁਪਰੀਮ ਕੋਰਟ ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਤੇ ਰਿਮਾਂਡ ਨੂੰ ਚੁਣੌਤੀ ਦਿੰਦੀ ‘ਆਪ’ ਆਗੂ ਸੰਜੈ ਸਿੰਘ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਤੇ ਐੱਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗ ਲਿਆ ਹੈ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਐੱਸ.ਵੀ.ਐੱਨ.ਭੱਟੀ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਂਦਰ ਤੇ ਈਡੀ ਨੂੰ ਨੋਟਿਸ ਜਾਰੀ ਕਰਦਿਆਂ 11 ਦਸੰਬਰ ਤੋਂ ਪਹਿਲਾਂ ਜਵਾਬ ਦਾਖਲ ਕਰਨ ਲਈ ਕਿਹਾ ਹੈ। ਬੈਂਚ ਨੇ ਹੁਕਮ ਦਿੱਤੇ ਕਿ ਸਿੰਘ ਜੇਕਰ ਇਸ ਦਰਮਿਆਨ ਨਿਯਮਤ ਜ਼ਮਾਨਤ ਲਈ ਪਟੀਸ਼ਨ ਦਾਖਲ ਕਰਦਾ ਹੈ, ਤਾਂ ਦਿੱਲੀ ਹਾਈ ਕੋਰਟ ਵੱਲੋਂ 20 ਅਕਤੂਬਰ ਨੂੰ ਸੁਣਾਏ ਫੈਸਲੇ ਤੋਂ ਮੁਕਤ ਰਹਿ ਕੇ ਇਸ ’ਤੇ ਵਿਚਾਰ ਕੀਤਾ ਜਾਵੇ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement