ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ: ਸਾਬਕਾ ਵਿਧਾਇਕ
ਦੇਵਿੰਦਰ ਸਿੰਘ ਜੱਗੀ
ਪਾਇਲ, 10 ਜੂਨ
ਅੱਜ ਇੱਥੇ ਕਾਂਗਰਸ ਪਾਰਟੀ ਦੇ ਦਫਤਰ ਵਿੱਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਪ੍ਰਧਾਨਗੀ ਹੇਠ ਮੀਟਿੰਗ ਬੁਲਾਈ ਗਈ, ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਤੇ ਹੋਰ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵੱਖ-ਵੱਖ ਮੁੱਦਿਆਂ ਤੇ ਅਹਿਮ ਵਿਚਾਰਾਂ ਹੋਈਆਂ। ਇਸ ਮੀਟਿੰਗ ਵਿੱਚ ਸਮਰਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਕੁਮਾਰ ਦੁਆ ਦੀ ਹੋਈ ਅਚਾਨਕ ਮੌਤ ’ਤੇ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਇੰਚਾਰਜ਼ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ ਵੀ ਵਿਸ਼ੇਸ ਤੌਰ ’ਤੇ ਪੁੱਜੇ।
ਇਸ ਮੀਟਿੰਗ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪੁਲੀਸ ਜਿਲਾ ਖੰਨਾ ਨਾਲ ਕਾਂਗਰਸ ਹਾਈਕਮਾਂਡ ਵੱਲੋ ਲਗਾਏ ਗਏ ਕੋਆਰਡੀਨੇਟਰ ਸਾਹਿਬਾਨ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਕੋਆਰਡੀਨੇਟਰ ਸਾਹਿਬਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਭਵਿੱਖ ਵਿੱਚ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਿਤ ਹੋਈ ਹੈ ਕਿਉਂਕਿ ਅੱਜ ਹਰ ਵਰਗ ਦੁੱਖੀ ਹੈ। ਪੰਜਾਬ ਅੰਦਰ ਕਾਨੂੰਨ ਨਾ ਕੋਈ ਚੀਜ ਨਹੀ, ਹਰ ਰੋਜ ਨੌਜਵਾਨ ਨਸ਼ਿਆਂ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ, ਲੁੱਟਾਂ-ਖੋਹਾਂ, ਕਤਲੇਆਮ ਅਤੇ ਭ੍ਰਿਸਟਾਚਾਰ ਦਾ ਬੋਲਬਾਲਾ ਹੈ।ਉਹਨਾਂ ਕਿਹਾ ਕਿ ਲੁਧਿਆਣਾ ਜਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਰਾਂ ਨੂੰ ਲਾਮਬੰਦ ਕਰੋ।ਇਸ ਮੀਟਿੰਗ ਵਿੱਚ ਹਲਕਾ ਸਮਰਾਲਾ ਦੇ ਰੁਪਿੰਦਰ ਸਿੰਘ ਰਾਜਾ ਗਿੱਲ, ਕਸਤੂਰੀ ਲਾਲ ਮਿੰਟੂ ਸੀਨੀਅਰ ਮੀਤ ਪ੍ਰਧਾਨ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਮਾਛੀਵਾੜਾ, ਪ੍ਰਧਾਨ ਮਲਕੀਤ ਸਿੰਘ ਧਾਲੀਵਾਲ ਪਾਇਲ, ਕੋਆਰਡੀਨੇਟਰ ਰਾਜਿੰਦਰ ਸਿੰਘ ਲੱਖਾ ਰੌਣੀ ਅਮਲੋਹ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ, ਬਲਵਿੰਦਰ ਸਿੰਘ ਬੰਬ ਸਮਰਾਲਾ, ਵਿਜੈ ਰਾਣਾ, ਕੋਆਰਡੀਨੇਟਰ ਕੁਲਵਿੰਦਰ ਸਿੰਘ ਗਿੱਲ, ਪ੍ਰਧਾਨ ਮੁਖਤਿਆਰ ਸਿੰਘ ਕਾਂਗਰਸ ਸੇਵਾ ਦਲ, ਪ੍ਰੋਫੈਸਰ ਗੁਰਮੁੱਖ ਸਿੰਘ ਗੋਮੀ ਸਿਆੜ, ਕੌਂਸਲਰ ਅਵਿੰਦਰਦੀਪ ਸਿੰਘ ਜੱਸਾ, ਪੀਏ ਰਣਜੀਤ ਸਿੰਘ, ਮਹਿਲਾ ਪ੍ਰਧਾਨ ਸਤਿੰਦਰਦੀਪ ਕੌਰ ਦੀਪੀ ਮਾਂਗਟ, ਡਾ ਅਦਿੱਤੀ ਬੈਕਟਰ, ਸੁਰਿੰਦਰ ਕੌਰ, ਸਾਬਕਾ ਸਰਪੰਚ ਕਰਮ ਸਿੰਘ ਪੱਲਾ, ਸਰਪੰਚ ਰਮਨਪਾਲ ਸਿੰਘ ਧਮੋਟ ਖੁਰਦ, ਸੰਜੇ ਸਹਿਗਲ, ਸਚਿਨ ਕੁਮਾਰ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਈਸੜੂ, ਦਵਿੰਦਰ ਸਿੰਘ ਰੂਪਾ, ਮਨਦੀਪ ਸਿੰਘ ਖੁੱਲਰ, ਮਿੱਤਰਪਾਲ ਸਿੰਘ ਤੇ ਹੋਰ ਹਾਜ਼ਰ ਸਨ।