ਆਰਡੀਐੱਫ: ਪੰਜਾਬ ਦੇ ਮੰਤਰੀਆਂ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ
05:15 AM Nov 30, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰਡੀਐੱਫ ਦੇ ਰੋਕੇ ਹਜ਼ਾਰਾਂ ਕਰੋੜ ਰੁਪਏ ਰਿਲੀਜ਼ ਕਰਵਾਉਣ ਲਈ ਪੰਜਾਬ ਸਰਕਾਰ ਮੁੜ ਤੋਂ ਸਰਗਰਮ ਹੋ ਗਈ ਹੈ। ਇਸੇ ਤਹਿਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਦੋਵਾਂ ਵਜ਼ੀਰਾਂ ਵੱਲੋਂ ਕੇਂਦਰੀ ਮੰਤਰੀ ਤੋਂ ਪੰਜਾਬ ਦੇ ਆਰਡੀਐੱਫ ਦੇ ਰੁਪਏ ਰਿਲੀਜ਼ ਕਰਵਾਉਣ ਦੀ ਮੰਗ ਕੀਤੀ ਗਈ। ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਨੇ ਪੰਜਾਬ ਨੂੰ 2 ਫ਼ੀਸਦ ਮਾਰਕੀਟ ਫੀਸ ਤੇ ਆਰਡੀਐੱਫ ਦੇਣ ਦੀ ਪੇਸ਼ਕਸ਼ ਕੀਤੀ, ਪਰ ਦੋਵਾਂ ਵਜ਼ੀਰਾਂ ਨੇ 3 ਫ਼ੀਸਦ ਮਾਰਕੀਟ ਫੀਸ ਤੇ ਆਰਡੀਐੱਫ ਜਾਰੀ ਕਰਨ ਦੀ ਮੰਗ ਕੀਤੀ। ਦੋਵਾਂ ਵਜ਼ੀਰਾਂ ਨੇ ਕਿਹਾ ਕਿ ਆਰਡੀਐੱਫ ਦੇ ਰੁਪਏ ਰੁਕਣ ਕਰ ਕੇ ਸੂਬੇ ਦੇ ਦਿਹਾਤੀ ਖੇਤਰ ਦਾ ਵਿਕਾਸ ਰੁਕਿਆ ਹੋਇਆ ਹੈ।
Advertisement
Advertisement
Advertisement