For the best experience, open
https://m.punjabitribuneonline.com
on your mobile browser.
Advertisement

ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਲਈ ਨਿੱਜੀ ਸਕੂਲਾਂ ’ਚ 25 ਫ਼ੀਸਦੀ ਕੋਟਾ

04:58 AM Mar 21, 2025 IST
ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਲਈ ਨਿੱਜੀ ਸਕੂਲਾਂ ’ਚ 25 ਫ਼ੀਸਦੀ ਕੋਟਾ
ਚੰਡੀਗੜ੍ਹ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।
Advertisement


>ਆਤਿਸ਼ ਗੁਪਤਾ

Advertisement

ਚੰਡੀਗੜ੍ਹ, 20 ਮਾਰਚ

Advertisement
Advertisement

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਭਲਕ ਤੋਂ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵਿੱਤ ਵਰ੍ਹੇ 2025-26 ਲਈ ਪੇਸ਼ ਕੀਤੇ ਜਾਣ ਵਾਲੇ ਬਜਟ ਅਨੁਮਾਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ’ਚ 25 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।

ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਪੰਜਾਬ ਰਾਈਟ ਆਫ਼ ਚਿਲਡਰਨ ਟੂ ਫਰੀ ਐਂਡ ਕੰਪਲਸਰੀ ਐਜੂਕੇਸ਼ਨ ਰੂਲਜ਼-2011 ਦੀ ਧਾਰਾ 7 (01) ਨੂੰ ਹਟਾਉਣ ਲਈ ਐਕਟ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿੱਚ ਦਾਖਲਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਵੀ ਗਰੀਬਾਂ ਲਈ ਮਿਆਰੀ ਸਿੱਖਿਆ ਦੇ ਦਰਵਾਜ਼ੇ ਖੁੱਲ੍ਹਣਗੇ ਜਦਕਿ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਇਹ ਸਿੱਖਿਆ ਦਿੱਤੀ ਜਾ ਰਹੀ ਹੈ।

ਸ੍ਰੀ ਚੀਮਾ ਨੇ ਕਿਹਾ ਕਿ ਸਿੱਖਿਆ ਦਾ ਅਧਿਕਾਰ ਐਕਟ ਨਿਰਧਾਰਤ ਕਰਦਾ ਹੈ ਕਿ ਸਾਰੇ ਪ੍ਰਾਈਵੇਟ ਸਕੂਲਾਂ ਵਿੱਚ 25 ਫੀਸਦੀ ਸੀਟਾਂ ਈਡਬਲਿਊਐੱਸ ਵਰਗ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ। ਹਾਲਾਂਕਿ, ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਇਹ ਸਹੂਲਤ ਪ੍ਰਾਪਤ ਕਰਨ ਤੋਂ ਰੋਕ ਦਿੱਤਾ ਸੀ ਪਰ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਹੁਣ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਵਿਦਿਆਰਥੀਆਂ ’ਤੇ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾ ਦੇਵੇਗਾ ਅਤੇ ਮਿਆਰੀ ਸਿੱਖਿਆ ਉਨ੍ਹਾਂ ਦੀ ਪਹੁੰਚ ਵਿੱਚ ਹੋਵੇਗੀ। ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿੱਤ ਵਰ੍ਹੇ 2023-24 ਲਈ ਕੰਪਟਰੋਲਰ ਐਂਡ ਆਡਿਟਰ ਜਨਰਲ ਆਫ ਇੰਡੀਆ ਦੀ ਰਿਪਰੋਟ ਵੀ ਸਦਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

Advertisement
Author Image

Advertisement