ਖੇਤਰੀ ਪ੍ਰਤੀਨਿਧਲੁਧਿਆਣਾ, 13 ਮਾਰਚਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ ਵੱਲੋਂ ਕਰਵਾਈ ਸੀਏ ਇੰਟਰਮੀਡੀਏਟ ਅਤੇ ਸੀਏ ਫਾਊਂਡੇਸ਼ਨ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੇ 23 ਵਿਦਿਆਰਥੀਆਂ ਨੇ ਆਪਣੀਆਂ ਸੀਏ ਇੰਟਰਮੀਡੀਏਟ ਪ੍ਰੀਖਿਆਵਾਂ ਅਤੇ 25 ਵਿਦਿਆਰਥੀਆਂ ਨੇ ਆਪਣੀ ਸੀਏ ਫਾਊਂਡੇਸ਼ਨ ਪ੍ਰੀਖਿਆ ਪਾਸ ਕੀਤੀ ਹੈ। ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਲਈ ਵਧਾਈ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਐਸ.ਐਮ. ਸ਼ਰਮਾ ਨੇ ਵਿਦਿਆਰਥੀਆਂ ਦੇ ਸਮਰਪਣ ਅਤੇ ਲਗਨ ਦੀ ਸ਼ਲਾਘਾ ਕੀਤੀ। ਵਿਭਾਗ ਦੀ ਮੁਖੀ ਸ਼ੈਲੇਜਾ ਆਨੰਦ ਨੇ ਉਨ੍ਹਾਂ ਦੇ ਭਵਿੱਖ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।