ਈਵੀ ਚਾਰਜਿੰਗ ਸਟੇਸ਼ਨਾਂ ਦੀਆਂ ਤਾਰਾਂ ਚੋਰੀ
ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜੁਲਾਈ
ਦਿੱਲੀ ਦੇ ਸਰਕਾਰੀ ਈਵੀ ਚਾਰਜਿੰਗ ਸਟੇਸ਼ਨਾਂ ਦੀਆਂ ਤਾਰਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੀ ਪਿਛਲੀ ਸਰਕਾਰ ਵੱਲੋਂ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਇਲੈਕਟਰਾਨਿਕ ਵਾਹਨਾਂ ਬਾਰੇ ਨਵੀਂ ਨੀਤੀ ਲਾਗੂ ਕੀਤੀ ਗਈ ਸੀ। ਇਸ ਨੀਤੀ ਤਹਿਤ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਇਹ ਵੀ ਚਾਰਜਿੰਗ ਸਟੇਸ਼ਨ ਸਥਾਪਤ ਕੀਤੇ ਗਏ ਸਨ। ਹੁਣ ਇਨ੍ਹਾਂ ਈਵੀ ਸਟੇਸ਼ਨਾਂ ਦੀਆਂ ਤਾਰਾਂ ਚੋਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਰਬੱਤ ਦਾ ਭਲਾ ਟੂਰਿਸਟ ਦੀ ਪ੍ਰਬੰਧਕ ਜਤਿੰਦਰ ਸਿੰਘ ਬੋਬੀ ਨੇ ਦੱਸਿਆ ਕਿ ਦਿੱਲੀ ਅੰਦਰ ਕਈ ਥਾਵਾਂ ਦੇ ਈਵੀ ਚਾਰਜਿੰਗ ਸਟੇਸ਼ਨਾਂ ਦੀਆਂ ਮਸ਼ੀਨਾਂ ਦੀਆਂ ਤਾਰਾਂ ਵੱਢੀਆਂ ਹੋਈਆਂ ਹਨ।
ਸਬੰਧਤ ਮਹਿਕਮੇ ਨੂੰ ਇਸ ਦੀ ਸ਼ਿਕਾਇਤ ਕੀਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਸਮੇਂ ਸਿਰ ਉਨ੍ਹਾਂ ਦੀ ਮੁਰੰਮਤ ਨਹੀਂ ਕੀਤੀ ਜਾਂਦੀ। ਇਸ ਕਰਕੇ ਉਹ ਸਟੇਸ਼ਨ ਨਕਾਰਾ ਹੋ ਕੇ ਰਹਿ ਜਾਂਦੇ ਹਨ ਅਤੇ ਸਮਾਂ ਪਾ ਕੇ ਉਹ ਖਰਾਬ ਵੀ ਹੋ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਖਰਾਬ ਈ ਵੀ ਸਟੇਸ਼ਨਾਂ ਨੂੰ ਨਾਲ ਦੀ ਨਾਲ ਠੀਕ ਕੀਤਾ ਜਾਵੇ ਤਾਂ ਜੋ ਲੋਕ ਸੌਖ ਨਾਲ ਈਵੀ ਗੱਡੀਆਂ ਚਲਾ ਸਕਣ।