ਸ਼ਾਹਕੋਟ: ਪਿੰਡ ਈਸੇਵਾਲ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਗਠਤ ਇਕਾਈ ’ਚ ਸਮਿੰਦਰ ਸਿੰਘ ਸਰਪ੍ਰਸਤ, ਗੁਰਪਿੰਦਰ ਸਿੰਘ ਪ੍ਰਧਾਨ, ਗੁਰਿੰਦਰ ਸਿੰਘ ਮੀਤ ਪ੍ਰਧਾਨ, ਸੰਤੋਖ ਸਿੰਘ ਸਕੱਤਰ, ਸੋਨੂੰ ਤੇ ਰੁਪਿੰਦਰ ਸਿੰਘ ਸਹਾਇਕ ਸਕੱਤਰ ਅਤੇ ਸੁਖਦੇਵ ਸਿੰਘ ਵਿੱਤ ਸਕੱਤਰ ਚੁਣੇ ਗਏ। ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕਤੱਰ ਗੁਰਚਰਨ ਸਿੰਘ ਚਾਹਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਉਨ੍ਹਾਂ ਦੇ ਜਥੇਬੰਦ ਹੋ ਕੇ ਸੰਘਰਸ਼ ਕੀਤੇ ਜਾਣ ਨਾਲ ਹੀ ਹੋ ਸਕਦਾ ਹੈ। ਜ਼ਿਲ੍ਹਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ ਨੇ ਯੂਨੀਅਨ ਦੇ ਵਿਧਾਨ, ਉਦੇਸ਼ ਅਤੇ ਪ੍ਰੋਗਰਾਮ ਬਾਰੇ ਦੱਸਿਆ। ਜ਼ਿਲ੍ਹਾ ਵਿੱਤ ਸਕੱਤਰ ਜਸਪਾਲ ਸਿੰਘ ਸੰਢਾਂਵਾਲ ਅਤੇ ਬਲਾਕ ਸ਼ਾਹਕੋਟ ਦੇ ਪ੍ਰਧਾਨ ਬਲਕਾਰ ਸਿੰਘ ਫਾਜਿਲਵਾਲ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ। -ਪੱਤਰ ਪ੍ਰੇਰਕ