ਪੱਤਰ ਪ੍ਰੇਰਕਪਟਿਆਲਾ, 10 ਜੂਨਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿੱਚ ਜੁਲਾਈ ਤੋਂ ਉਰਦੂ ਆਮੋਜ਼ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿੱਚ ਉਰਦੂ ਆਮੋਜ਼ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲ ਅਧਿਆਪਕ ਹਨ। ਇਹ ਸਿਖਲਾਈ ਜੁਲਾਈ 2025 ਤੋਂ ਸ਼ੁਰੂ ਹੋ ਕੇ ਦਸੰਬਰ 2025 ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈ-ਮੇਲ dlo.patiala@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।