ਨਿੱਜੀ ਪੱਤਰ ਪ੍ਰੇਰਕਖੰਨਾ, 4 ਜੁਲਾਈਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਐੱਸਸੀਐੱਫਡੀ (ਸਮੈਸਟਰ ਛੇਵਾਂ) ਦੇ ਨਤੀਜਿਆਂ ਵਿੱਚ ਏ. ਐੱਸ ਕਾਲਜ ਫਾਰ ਵਿਮੈੱਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਕਰਮਦੀਪ ਕੌਰ ਨੇ 86.79 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਮਮਤਾ ਰਾਣੀ ਨੇ 86.54 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਜਸ਼ਨਪ੍ਰੀਤ ਕੌਰ ਨੇ 86.21 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ ਅਤੇ ਰਾਜੇਸ਼ ਕੁਮਾਰ ਡਾਲੀ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ।