For the best experience, open
https://m.punjabitribuneonline.com
on your mobile browser.
Advertisement

ਏਡੀਸੀ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਦੇ ਹੁਕਮ

05:27 AM May 09, 2025 IST
ਏਡੀਸੀ ਵੱਲੋਂ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪਾਬੰਦੀ ਦੇ ਹੁਕਮ
Advertisement
ਖੇਤਰੀ ਪ੍ਰਤੀਨਿਧ
Advertisement

ਪਟਿਆਲਾ, 8 ਮਈ

Advertisement
Advertisement

ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਰਹੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Author Image

Charanjeet Channi

View all posts

Advertisement