ਐਂਟੀ-ਟੈਰਰਿਸਟ ਫਰੰਟ ਵੱਲੋਂ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਪਰੈਲ
ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਜੱਲ੍ਹਿਆਂਵਾਲਾ ਬਾਗ ਦੀ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਹਿਬ ਸਿੰਘ (ਸੈਕਟਰੀ, ਆਲ ਇੰਡੀਆ ਅਤਿਵਾਦ ਵਿਰੋਧੀ ਸੰਗਠਨ) ਅਤੇ ਪੰਜਾਬ ਦੇ ਜਨਰਲ ਸਕੱਤਰ ਪਵਨ ਸੈਣੀ ਪਹੁੰਚੇ। ਸੰਗਠਨ ਦੇ ਮੈਂਬਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹੱਥਾਂ ਵਿੱਚ ਤਿਰੰਗੇ ਫੜ ਕੇ ਦੇਸ਼ ਦੇ ਸ਼ਹੀਦ ਅਮਰ ਰਹੇ ਦੇ ਨਾਅਰੇ ਲਗਾਏ ਗਏ। ਇਸ ਮੌਕੇ ਆਏ ਹੋਏ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਾਹਿਬ ਸਿੰਘ ਤੇ ਪਵਨ ਸੈਣੀ ਨੇ ਕਿਹਾ ਕਿ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਗਠਨ ਵੱਲੋਂ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ੇ ਅਤੇ ਅਤਿਵਾਦ ਦਾ ਖ਼ਾਤਮਾ ਕੀਤਾ ਜਾਵੇ। ਇਸ ਮੌਕੇ ਪਰਮਜੀਤ ਸਿੰਘ ਆਸ਼ਟ ,ਮਨਦੀਪ ਸਿਧੂ , ਸੂਰਜ ,ਅਸ਼ੋਕ ਸ਼ਾਹੀ, ਤਾਰਾ ਚੰਦ, ਜਸਬੀਰ ਸਿੰਘ ਭੋਲਾ ,ਪੇ੍ਮ ਮਸੀਹ ,ਸੋਮ ਨਾਥ,ਵਿਕੀ, ਸ਼ੰਕਰ ,ਕਾਰਤਿਕ ਸ਼ਰਮਾਂ, ਰਾਜੂ ਤੇ ਸਤਿੰਦਰ ਵਰਮਾ ਆਦਿ ਮੌਜੂਦ ਸਨ।