ਐਡਵੋਕੇਟ ਘੁੰਮਣ ਬਾਰ ਚੋਣਾਂ ਲਈ ਚੋਣ ਅਫ਼ਸਰ ਨਿਯੁਕਤ
07:41 AM Feb 01, 2025 IST
Advertisement
ਜਤਿੰਦਰ ਬੈਂਸ
ਗੁਰਦਾਸਪੁਰ, 31 ਜਨਵਰੀ
ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀਆਂ ਚੋਣਾਂ 28 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ ਐਡਵੋਕੇਟ ਪਰਮਿੰਦਰ ਸਿੰਘ ਘੁੰਮਣ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕਰਕੇ ਚੋਣਾਂ ਨੂੰ ਸਫ਼ਲਤਾ ਨਾਲ ਨੇਪਰੇ ਚਾੜਨ ਦੇ ਹੱਕ ਦਿੱਤੇ ਗਏ ਹਨ।
ਐਡਵੋਰਕੇਟ ਘੁੰਮਣ ਵੱਲੋਂ ਚੋਣ ਅਮਲੇ ਨਾਲ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਚੋਣ ਅਮਲ ਨੂੰ ਨੇਪਰੇ ਚਾੜਨ ਲਈ ਸਮੁੱਚੀ ਚੋਣ ਪ੍ਰਕਿਰਿਆ ਦੀਆਂ ਤਰੀਕਾਂ ਐਲਾਨ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਾਰ ਦੀ ਪ੍ਰਧਾਨਗੀ ਅਤੇ ਸਕੱਤਰ ਸਮੇਤ ਬਾਕੀ ਅਹੁਦੇਦਾਰਾਂ ਵੱਲੋਂ ਪੰਜ ਫ਼ਰਵਰੀ ਨੂੰ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਛੇ ਫ਼ਰਵਰੀ ਨੂੰ ਪੇਪਰਾਂ ਦੀ ਜਾਂਚ ਕਰਨ ਮਗਰੋਂ ਸੱਤ ਫ਼ਰਵਰੀ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਪ੍ਰਧਾਨ, ਮੀਤ ਪ੍ਰਧਾਨ, ਸੱਕਤਰ, ਖਜ਼ਾਨਚੀ ਆਦਿ ਦੇ ਅਹੁਦੇਦਾਰਾਂ ਲਈ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਹੀ ਨਤੀਜਾ ਐਲਾਨ ਦਿੱਤਾ ਜਾਵੇਗਾ।
Advertisement
Advertisement
Advertisement