ਐੱਨਸੀਸੀ ਕੈਡੇਟਾਂ ਵੱਲੋਂ ਸਿਖਲਾਈ ਕੈਂਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 30 ਜਨਵਰੀ
ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਐੱਨਸੀਸੀ ਕੈਡੇਟਾਂ ਨੇ ਦਸ ਰੋਜ਼ਾ ਸਿਖਲਾਈ ਕੈਂਪ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਰਟੀਫਿਕੇਟ ਪ੍ਰਾਪਤ ਕੀਤੇ ਅਤੇ ਇਸ ਤੋਂ ਇਲਾਵਾ ਐੱਨਸੀਸੀ ਕੈਡੇਟਾਂ ਅੰਜਲੀ, ਸਨਮਪ੍ਰੀਤ ਕੌਰ, ਦਵਿੰਦਰ ਕੌਰ ਤੇ ਜਸਕਰਨ ਸਿੰਘ ਨੇ ਗਣਤੰਤਰ ਦਿਵਸ ਸਮਾਗਮ ਦੌਰਾਨ ਸ਼ਾਨਦਾਰ ਮਾਰਚ ਪਾਸਟ ਕਰਕੇ ਐੱਸਡੀਐੱਮ ਬਟਾਲਾ ਕੋਲੋਂ ਸਨਮਾਨ ਹਾਸਿਲ ਕੀਤਾ। ਸਮੂਹ ਕੈਡੇਟਾਂ ਦਾ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾਕਟਰ ਹਰਪ੍ਰੀਤ ਸਿੰਘ ਹੁੰਦਲ ਅਤੇ ਯੂਨਿਟ ਦੇ ਇੰਚਾਰਜ ਸਤਵਿੰਦਰ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ 22 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫਸਰ ਕਰਨਲ ਵਿਚਾਰ ਮਾਗੋ ਦੀ ਅਗਵਾਈ ਵਿੱਚ ਤੇ ਯੂਨਿਟ ਦੇ ਇੰਚਾਰਜ ਲੈਫਟੀਨੈਂਟ ਸਤਵਿੰਦਰ ਸਿੰਘ ਦੀ ਨਿਗਰਾਨੀ ਹੇਠ ਸੰਤ ਫਰਾਂਸਿਸ ਸਕੂਲ ਬਟਾਲਾ ਵਿਖੇ ਲੱਗੇ ਦਸ ਰੋਜ਼ਾ ਸਿਖਲਾਈ ਕੈਂਪ ਦੌਰਾਨ ਵੱਖ ਵੱਖ ਗਤੀਵਿਧੀਆਂ ਦੇ ਮੁਕਾਬਲਿਆਂ ਵਿੱਚ ਕਾਲਜ ਦੇ ਐੱਨਸੀਸੀ ਕੈਡੇਟ ਮੁਸਕਾਨ ਅਤੇ ਕੋਮਲਪ੍ਰੀਤ ਕੌਰ ਨੇ ਸ਼ਾਨਦਾਰ ਕਾਰਗੁਜ਼ਾਰੀ ਕਰਕੇ ਤਗਮੇ ਪ੍ਰਾਪਤ ਕੀਤੇ ਅਤੇ ਬਾਕੀ ਕੈਡੇਟਾਂ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਹੁੰਦਲ ਨੇ ਕਮਾਂਡਿੰਗ ਅਫਸਰ ਕਰਨਲ ਵਿਚਾਰ ਮਾਗੋ ਦੀ ਧੰਨਵਾਦ ਕੀਤਾ।