ਐੱਸਡੀਐੱਮ ਵੱਲੋਂ ਤਹਿਸੀਲ ਦਫ਼ਤਰ ਦੀ ਚੈਕਿੰਗ
04:46 AM Jul 02, 2025 IST
Advertisement
ਪੱਤਰ ਪ੍ਰੇਰਕ
Advertisement
ਸੁਨਾਮ ਊਧਮ ਸਿੰਘ ਵਾਲਾ, 1 ਜੁਲਾਈ
ਐੱਸਡੀਐੱਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਦਫਤਰ ਸੁਨਾਮ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਐੱਸਡੀਐੱਮ ਨੇ ਦੱਸਿਆ ਕਿ ਤਹਿਸੀਲ ਵਿੱਚ ਰਜਿਸਟਰੀਆਂ ਦਾ ਕੰਮ ਸਹੀ ਚੱਲ ਰਿਹਾ ਹੈ ਅਤੇ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਦਫ਼ਤਰਾਂ ਵਿੱਚ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਨ੍ਹਾਂ ਨਾਲ ਰਾਬਤਾ ਕਰ ਕੇ ਮੁਸ਼ਕਲਾਂ ਦੱਸ ਸਕਦੇ ਹਨ। ਇਸ ਮੌਕੇ ਉਨ੍ਹਾਂ ਦਫ਼ਤਰ ਵਿੱਚ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਨੇ ਕੀਤੇ ਜਾ ਰਹੇ ਕੰਮਾਂ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ।
Advertisement
Advertisement
Advertisement