ਐੱਸਡੀਐੱਮ ਵੱਲੋਂ ਸਕੂਲ ਪ੍ਰਿੰਸੀਪਲਾਂ ਨਾਲ ਮੀਟਿੰਗ
05:36 AM May 07, 2025 IST
Advertisement
ਦੇਵੀਗੜ੍ਹ: ਦੂਧਨਸਾਧਾਂ ਦੇ ਐੱਸਡੀਐੱਮ ਕ੍ਰਿਪਾਲਵੀਰ ਸਿੰਘ ਨੇ ਸੇਫ਼ ਸਕੂਲ ਵਾਹਨ ਪਾਲਸੀ ਦੇ ਸਬੰਧ ’ਚ ਸਬ- ਡਿਵੀਜ਼ਨ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਨੀਤੀ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ’ਚ ਲਾਗੂ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ’ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਸਕੂਲ ਪ੍ਰਬੰਧਕਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਡੀਈਓ ਰਵਿੰਦਰ ਪਾਲ ਸ਼ਰਮਾ, ਜੂਨੀਅਰ ਅਸਿਸਟੈਂਟ ਡੀਈਓ ਸੁਖਬੀਰ ਸਿੰਘ, ਟਰੈਫ਼ਿਕ ਇੰਚਾਰਜ ਤਰਸੇਮ ਕੁਮਾਰ, ਸਕੂਲ ਡਾਇਰੈਕਟ ਭੁਪਿੰਦਰ ਸਿੰਘ ਅਤੇ ਸਮੂਹ ਸਕੂਲਾਂ ਦੇ ਪ੍ਰਿੰਸੀਪਲ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement
Advertisement