ਐੱਸਡੀਐੱਮ ਵੱਲੋਂ ਸੇਵਾ ਕੇਂਦਰ ਤੇ ਬਿਜਲੀ ਘਰ ਦਾ ਜਾਇਜ਼ਾ
06:49 AM Apr 13, 2025 IST
Advertisement
ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 12 ਅਪਰੈਲ
ਇੱਥੇ ਸਬ-ਡਿਵੀਜ਼ਨਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਪਿੰਡ ਹੁਕਮਾਂਵਾਲੀ ਵਿੱਚ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਾਵਰ ਹਾਊਸ ਦਾ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ, ਰਾਜੀਵ ਗਾਂਧੀ ਸੇਵਾ ਕੇਂਦਰ ਵਿੱਚ ਇੱਕ ਫਾਇਰ ਬ੍ਰਿਗੇਡ ਗੱਡੀ ਵੀ ਤਾਇਨਾਤ ਕੀਤੀ ਗਈ ਸੀ। ਐੱਸਡੀਐੱਮ ਸੁਰੇਸ਼ ਕੁਮਾਰ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਪਾਣੀ ਭਰਨ ਅਤੇ ਮੌਕੇ ’ਤੇ ਪਹੁੰਚਣ ਲਈ ਘੱਟੋ-ਘੱਟ ਸਮਾਂ ਲੱਗਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਗੱਡੀ ਵਿੱਚ ਪਾਣੀ ਸਣੇ ਸਾਰੇ ਪ੍ਰਬੰਧਾਂ ਦਾ ਮੁਆਇਨਾ ਕੀਤਾ ਅਤੇ ਮੌਕੇ ’ਤੇ ਹੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਐੱਸਡੀਐੱਮ ਨੇ ਪਾਵਰ ਹਾਊਸ ਦਾ ਨਿਰੀਖਣ ਕੀਤਾ ਅਤੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।
Advertisement
Advertisement
Advertisement
Advertisement