ਕਈ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ
03:24 AM May 08, 2025 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਮਈ
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਵਾਰਡ ਨੰਬਰ 34 ਸਰਿਤਾ ਵਿਹਾਰ ਵਿੱਚ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜੱਸਾ ਦੇ ਮਾਰਗ ਦਰਸ਼ਨ ਹੇਠ ਨੌਜਵਾਨ ਵੀਰ ਇੰਦਰਪਾਲ ਸਿੰਘ ਸਾਥੀਆਂ ਸਣੇ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਵਲੋਂ ਇੰਦਰਪਾਲ ਸਿੰਘ ਨੂੰ ਵਾਰਡ 34 ਯੂਥ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਨ੍ਹਾਂ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇੰਦਰਪਾਲ ਸਿੰਘ ਤੇ ਸਾਥੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਨਾ ਸਿਰਫ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲੇਗਾ ਬਲਕਿ ਕਮੇਟੀ ਵਿੱਚ ਵੀ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ ਦੇ ਰੂਪ ਵਿਚ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਪਾਰਟੀ ਦਾ ਸਾਥ ਦੇਣ ਦਾ ਮਨ ਬਣਾਇਆ।
Advertisement
Advertisement
Advertisement
Advertisement