ਕਪੂਰਥਲਾ (ਜਸਬੀਰ ਸਿੰਘ ਚਾਨਾ): ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਜ਼ਿਲ੍ਹਾ ਕਪੂਰਥਲਾ ਦੀ ਸਿਵਲ ਸਰਜਨ ਡਾ. ਰੀਚਾ ਭਾਟੀਆ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ ਤੇ ਉਨ੍ਹਾਂ ਦਾ ਹੈੱਡਕੁਆਟਰ ਡਾਇਰੈਕਟਰ ਦਫ਼ਤਰ ਚੰਡੀਗੜ੍ਹ ਕਰ ਦਿੱਤਾ ਹੈ। ਡਾ. ਭਾਟੀਆਂ ਨੂੰ ਉਨ੍ਹਾਂ ਵੱਲੋਂ ਸਟਾਫ਼ ਪ੍ਰਤੀ ਅਪਨਾਏ ਵਤੀਰੇ ਕਾਰਨ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਸਿਹਤ ਵਿਭਾਗ ਦੀਆਂ ਜਥੇਬੰਦੀਆਂ ਨੇ ਅੱਜ ਮੁਜ਼ਾਹਰਾ ਕੀਤਾ ਸੀ।