ਕਬੱਡੀ ਕੱਪ ਬਾਰੇ ਮੀਟਿੰਗ
05:34 AM Jul 07, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 6 ਜੁਲਾਈ
ਯੂਥ ਵੈਲਫੇਅਰ ਕਲੱਬ ਪਿੰਡ ਓਇੰਦ ਦੇ ਮੈਂਬਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੀ ਇੱਕ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਓਇੰਦ ਅਤੇ ਲੰਬੜਦਾਰ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਸ੍ਰੀ ਗੁੱਗਾ ਜਾਹਿਰ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਕਬੱਡੀ ਕੱਪ ਅਤੇ ਕੁਸ਼ਤੀ ਦੰਗਲ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਤਾ ਪਾਸ ਕੀਤਾ ਗਿਆ ਕਿ ਇਸ ਦੌਰਾਨ ਨਾਮਵਰ ਕਬੱਡੀ ਖਿਡਾਰੀ ਅਤੇ ਪਹਿਲਵਾਨ ਹੀ ਹਿੱਸਾ ਲੈਣਗੇ। ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਓਇੰਦ ਨੇ ਕਿਹਾ ਕਿ ਜਿਹੜਾ ਖਿਡਾਰੀ ਜਾਂ ਪਹਿਲਵਾਨ ਨਸ਼ਾ ਕਰਕੇ ਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement
Advertisement