ਕਮਲ ਕਿਸੋਰ ਸ਼ਰਮਾ ਰੂਪਨਗਰ ਦੇ ਕੋਆਰਡੀਨੇਟਰ ਨਿਯੁਕਤ
05:14 AM Jun 11, 2025 IST
Advertisement
ਖਰੜ: ਪੰਜਾਬ ਕਾਂਗਰਸ ਨੇ ਪਹਿਲੇ ਪੜਾਅ ’ਚ 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਹਲਕਾ ਖਰੜ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਕਿਸੋਰ ਸ਼ਰਮਾ ਨੂੰ ਵਿਧਾਨ ਸਭਾ ਹਲਕਾ ਰੂਪਨਗਰ ਦਾ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਕਮਲ ਕਿਸ਼ੋਰ ਸ਼ਰਮਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਅਤੇ ਸਾਰੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਪਾਰਟੀ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। -ਪੱਤਰ ਪ੍ਰੇਰਕ
Advertisement
Advertisement
Advertisement
Advertisement