ਕਰਜ਼ਦਾਰ ਕਿਸਾਨ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
03:52 AM Jul 05, 2025 IST
Advertisement
ਬਠਿੰਡਾ (ਪੱਤਰ ਪ੍ਰੇਰਕ): ਪਿੰਡ ਮਹਿਮਾ ਸਰਕਾਰੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ 50 ਸਾਲਾ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਗੁਰਸਾਹਿਬ ਨੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਅਤੇ ਧੀ ਦੇ ਵਿਆਹ ਲਈ ਕਰਜ਼ਾ ਲਿਆ ਸੀ ਜੋ ਉਤਾਰਿਆ ਨਹੀਂ ਜਾ ਸਕਿਆ। ਇਸ ਤੋਂ ਬਾਅਦ ਉਨ੍ਹਾਂ ਦੇ ਪਿੰਡ ਦੇ ਗਿਆਨ ਚੰਦ ਵੱਲੋਂ ਗੁਰਮੇਲ ਸਿੰਘ ਤੇ ਉਸ ਦੇ ਸਾਥੀ ਇੰਦਰਜੀਤ ਸਿੰਘ ਤੋਂ ਤਿੰਨ ਕਰੋੜ ਰੁਪਏ ਦਾ ਕਰਜ਼ ਲੈ ਕੇ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਦੇ ਬਦਲੇ ਉਨ੍ਹਾਂ ਨੇ ਵੱਖ ਵੱਖ ਰੂਪ ਵਿਚ ਲਗਪਗ 4 ਲੱਖ ਰੁਪਏ ਕਮਿਸ਼ਨ ਵਜੋਂ ਵੀ ਲਏ ਪਰ ਕਈ ਮਹੀਨੇ ਬੀਤਣ ਉਪਰੰਤ ਵੀ ਕਰਜ਼ ਨਹੀਂ ਮਿਲਿਆ ਤਾਂ ਗੁਰਸਾਹਿਬ ਨੇ ਤਣਾਅ ’ਚ ਆ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਗੁਰਮੇਲ ਸਿੰਘ ਅਤੇ ਇੰਦਰਜੀਤ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ।
Advertisement
Advertisement
Advertisement
Advertisement