ਕਰਫਿਊ ਪਾਲਣਾ ਲਈ ਡਰੋਨ ਰਾਹੀਂ ਨਿਗਰਾਨੀ

ਡਰੋਨ ਕੈਮਰੇ ਰਾਹੀਂ ਰੱਖੀ ਜਾ ਰਹੀ ਨਿਗਰਾਨੀ।

ਖੇਤਰੀ ਪ੍ਰਤੀਨਿਧ
ਧੂਰੀ, 2 ਅਪਰੈਲ
ਕਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ਅੰਦਰ ਲੱਗੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਸਥਾਨਕ ਪੁਲੀਸ ਵੱਲੋਂ ਹੁਣ ਡਰੋਨ ਕੈਮਰਿਆਂ ਦੀ ਮਦਦ ਨਾਲ ਸ਼ਹਿਰ ਵਿਚ ਨਿਗ੍ਹਾ ਰੱਖੀ ਜਾ ਰਹੀ ਹੈ। ਡੀ.ਐਸ.ਪੀ. ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਹਰ ਥਾਂ ਪੁਲੀਸ ਤਾਇਨਾਤ ਕਰਨਾ ਸੌਖਾ ਨਹੀਂ ਹੈ ਜਿਸ ਨੂੰ ਦੇਖਦੇ ਹੋਏ ਪੁਲੀਸ ਵੱਲੋਂ ਹੁਣ ਚਾਰ ਡਰੋਨ ਕੈਮਰਿਆਂ ਰਾਹੀਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ ਅਤੇ ਜੇਕਰ ਕੋਈ ਵੀ ਕਰਫਿਊ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags :