ਕਲਗੀਧਰ ਸਕੂਲ ’ਚ ਵਿਸਾਖੀ ਮਨਾਈ
07:36 AM Apr 16, 2025 IST
Advertisement
ਸੁਨਾਮ ਊਧਮ ਸਿੰਘ ਵਾਲਾ: ਸਥਾਨਕ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰਿੰਸੀਪਲ ਪ੍ਰਭਜੋਤ ਕੌਰ ਗਿੱਲ ਦੀ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਅਤੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ।
ਸਮਾਗਮ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਵਿਸਾਖੀ ਦੇ ਧਾਰਮਿਕ ਅਤੇ ਇਤਿਹਾਸਿਕ ਮਹੱਤਵ ਤੋਂ ਜਾਣੂ ਕਰਾਉਂਦਿਆਂ ਖਾਲਸਾ ਸਾਜਨਾ ਦਿਵਸ ਬਾਰੇ ਵੀ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਮੌਕੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ’ਚ ਗਿੱਧਾ, ਭੰਗੜਾ ਪਾ ਕੇ ਮਨੋਰੰਜਨ ਕੀਤਾ ਗਿਆ। ਚੇਅਰਪਰਸਨ ਜਸਵੰਤ ਕੌਰ ਹਰੀਕਾ ਅਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਚਰਨ ਸਿੰਘ ਹਰੀਕਾ ਨੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਦਲਜੀਤ ਕੌਰ, ਮਨਜੀਤ ਸਿੰਘ, ਕੁਲਦੀਪ ਸਿੰਘ, ਸਤਪਾਲ ਸਿੰਘ, ਮਨਪ੍ਰੀਤ ਕੌਰ, ਸੁਸ਼ਮਾ ਰਾਣੀ, ਕੁਲਦੀਪ ਕੌਰ, ਸ਼ੈਪੀ, ਨੀਸ਼ਾ, ਬਿੰਦਰਪਾਲ ਕੌਰ, ਹਰਮਨ ਕੌਰ, ਕੋਮਲਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਆਦਿ ਮੌਜੂਦ ਸਨ।-ਪੱਤਰ ਪ੍ਰੇਰਕ
Advertisement
Advertisement
Advertisement
Advertisement