ਲੁਧਿਆਣਾ: ਗੁਰੂ ਨਾਨਕ ਖ਼ਾਲਸਾ ਕਾਲਜ ਫਾਰ ਵਿਮੈੱਨ, ਗੁੱਜਰਖਾਨ ਕੈਂਪਸ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ, ਫਾਈਨ ਆਰਟਸ ਵਿਭਾਗ ਨੇ ਅੱਜ ਕਾਲਜ ਕੈਂਪਸ ਵਿੱਚ ਵਿਸ਼ਵ ਕਲਾ ਦਿਵਸ ਮਨਾਇਆ। ਇਹ ਦਿਵਸ ਵਿਸ਼ਵ ਪੱਧਰ ’ਤੇ ਕਲਾ ਦੀ ਅਮੀਰ ਵਿਰਾਸਤ ਦਾ ਸਨਮਾਨ ਕਰਨ ਅਤੇ ਸਾਡੀ ਸੱਭਿਆਚਾਰਕ ਅਤੇ ਸਿਰਜਣਾਤਮਕ ਵਿਰਾਸਤ ਨੂੰ ਆਕਾਰ ਦੇਣ ਵਾਲੇ ਮਹਾਨ ਕਲਾਕਾਰਾਂ ਨੂੰ ਸ਼ਰਧਾਂਜਲੀ ਦੇਣ ਲਈ ਮਨਾਇਆ ਜਾਂਦਾ ਹੈ। ਇਸ ਵਿੱਚ ਵਿਦਿਆਰਥੀਆਂ ਵੱਲੋਂ ਵਿਭਾਗ ਦੀ ਮੁਖੀ ਹਰਪ੍ਰੀਤ ਕੌਰ ਅਤੇ ਬਲਵਿੰਦਰ ਕੌਰ ਦੀ ਅਗਵਾਈ ਹੇਠ ਇੱਕ ਕਲਾ ਪ੍ਰਦਰਸ਼ਨੀ ਵੀ ਲਾਈ ਗਈ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਲਾ ਪ੍ਰਦਰਸ਼ਨੀ ਦੇਖੀ ਅਤੇ ਵਿਦਿਆਰਥੀਆਂ ਵੱਲੋਂ ਦਿਖਾਈ ਕਲਾ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ