ਕਾਂਗਰਸ ਨੇ ਪਰਿਵਾਰਵਾਦ ਨੂੰ ਪਹਿਲ ਦਿੱਤੀ: ਸੈਣੀ
05:42 AM Jun 08, 2025 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਦੀ ਅਸਲੀ ਤਾਕਤ ਗ਼ਰੀਬ ਤੇ ਮਜ਼ਦੂਰ ਹਨ। ਇਨ੍ਹਾਂ ਵੱਲੋਂ ਮਿਹਨਤ ਕਰ ਕੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੀ ਦਿਸ਼ਾ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਸੰਤ ਕਬੀਰ ਕੁਟੀਰ’ ਵਿੱਚ ਡੀਐੱਸਸੀ ਸਮਾਜ (ਸਹੂਲਤਾਂ ਤੋਂ ਵਾਂਝਾ ਅਨੁਸੂਚਿਤ ਜਾਤੀ ਵਰਗ) ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਸ੍ਰੀ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪਿਛਲੇ 11 ਸਾਲਾਂ ਵਿੱਚ ਅਜਿਹੇ ਵਰਗ ਨੂੰ ਵਧੇਰੇ ਸਨਮਾਨ ਦਿੱਤਾ ਹੈ, ਜਦੋਂ ਕਿ ਕਾਂਗਰਸ ਵੱਲੋਂ ਹਮੇਸ਼ਾ ਇਨ੍ਹਾਂ ਨੂੰ ਅਣਗੌਲਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪਰਿਵਾਰਵਾਦ ਨੂੰ ਪਹਿਲ ਦਿੱਤੀ ਹੈ।
Advertisement
Advertisement
Advertisement
Advertisement